Ludhiana News: ਖੰਨਾ ਦੇ ਦੋਰਾਹਾ ਤੋਂ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਸਰਹਿੰਦ ਨਹਿਰ ਵਿੱਚ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਪੂਰਾ ਪਰਿਵਾਰ ਹੀ ਸੀ ਅਤੇ ਨਾਲ ਬੱਚੇ ਵੀ ਸਨ।


ਜਾਣਕਾਰੀ ਮਿਲਦਿਆਂ ਹੀ ਪ੍ਰਸ਼ਾਸਨਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ। ਹਨੇਰਾ ਅਤੇ ਪਾਣੀ ਦਾ ਬਹਾਅ ਤੇਜ਼ ਹੋਣ ਕਰਕੇ ਰਾਤ ਨੂੰ ਕੁਝ ਨਹੀਂ ਪਤਾ ਚੱਲ ਸਕਿਆ। ਇੱਥੇ ਤੁਹਾਨੂੰ ਦੱਸ ਦਈਏ ਕਿ ਕਾਰ ਰਾਜਵੰਤ ਹਸਪਤਾਲ ਤੋਂ ਨਹਿਰ ਵੱਲ ਜਾ ਰਹੀ ਸੀ ਅਤੇ ਅੱਗੇ ਪੁੱਲ 'ਤੇ ਰਿਪੇਅਰਿੰਗ ਦਾ ਕੰਮ ਚੱਲ ਰਿਹਾ ਸੀ ਜਿਸ ਕਰਕੇ ਡਰਾਈਵਰ ਨੂੰ ਪਤਾ ਨਹੀਂ ਲੱਗਿਆ।


ਇਹ ਵੀ ਪੜ੍ਹੋ: Supreme Court: ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੁੱਧ ਪਟੀਸ਼ਨ 'ਤੇ SC 'ਚ ਹੋਵੇਗੀ ਸੁਣਵਾਈ


ਇਸ ਬਾਰੇ ਦੋਰਾਹਾ ਥਾਣੇ ਦੇ ਐਸਐਚਓ ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਕਰੇਨ ਵੀ ਸੱਦੀ ਗਈ। ਇੱਕ ਵਾਰ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰਾਤ ਨੂੰ ਬਚਾਅ ਕਾਰਜ ਸੰਭਵ ਨਹੀਂ ਹੋ ਸਕਿਆ। ਹੁਣ ਫਿਰ ਬਚਾਅ ਕਾਰਜ ਸ਼ੁਰੂ ਕੀਤਾ ਜਾਵੇਗਾ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Gurdaspur News: ਛੁੱਟੀ 'ਤੇ ਘਰ ਆਏ ਫੌਜੀ ਦੀ ਸੜਕ ਹਾਦਸੇ 'ਚ ਹੋਈ ਮੌਤ, ਹੋਇਆ ਅੰਤਿਮ ਸੰਸਕਾਰ