Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮੇਹਰੋਂ ਖਿਲਾਫ ਕੇਸ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਨੇ ਐਫਆਈਆਰ ਦਰਜ ਕਰਦਿਆਂ ਕਿਹਾ ਹੈ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਹੋਏਗੀ।


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਤੇ ਹੇਟ ਸਪੀਚ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ। ਜਿੱਥੇ ਪੰਜਾਬ ਭਰ ਵਿੱਚ ਹਥਿਆਰਾਂ ਵਾਲੀ ਪੋਸਟ ਪਾਉਣ ਵਾਲਿਆਂ ਉਪਰ ਪਰਚੇ ਦਰਜ ਕੀਤੇ ਗਏ ਹਨ, ਉੱਥੇ ਹੀ ਹੁਣ ਲੁਧਿਆਣਾ ਪੁਲਿਸ ਨੇ ਸਖਤੀ ਵਰਤਦੇ ਹੋਏ ਅੰਮ੍ਰਿਤਪਾਲ ਸਿੰਘ ਮੇਹਰੋ ਉਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਹੇਟ ਸਪੀਚ ਕਰਨ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀਪੀਐਸ ਅਧਿਕਾਰੀਆਂ ਦੇ ਬਿਆਨਾਂ ਉਪਰ ਦਰਜ ਕੀਤਾ ਗਿਆ ਹੈ।


ਪੁਲਿਸ ਅਧਿਕਾਰੀਆਂ ਦਾ ਕੀ ਹੈ ਕਹਿਣਾ 


ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਸਮੀਰ ਵਰਮਾ ਨੇ ਦੱਸਿਆ ਕਿ ਰਾਜਾ ਵੜਿੰਗ ਨੂੰ ਧਮਕੀ ਦੇਣ ਤੇ ਹੇਟ ਸਪੀਚ ਕਰਨ ਤੇ ਲੁਧਿਆਣਾ ਪੁਲਿਸ ਨੇ ਇੱਕ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਮੋਗਾ ਨਿਵਾਸੀ ਉਪਰ ਦਰਜ ਕੀਤਾ ਗਿਆ ਹੈ। ਇਸ ਵਿਚ ਹਥਿਆਰਾਂ ਨਾਲ ਸਬੰਧਤ ਧਾਰਾਵਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਤੇ ਹੇਟ ਸਪੀਚ ਦੇਣ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Waris Punjab de: ਪੰਜਾਬ ਨੂੰ ਮੁੜ ਕਾਲ਼ੇ ਦੌਰ ਵੱਲ ਨਾ ਧੱਕਿਆ ਜਾਵੇ, ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਤਸਵੀਰ ਸਾਂਝੀ ਕਰਕੇ ਲਿਖੀ ਵੱਡੀ ਗੱਲ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।