ਪੜਚੋਲ ਕਰੋ

ਨਫ਼ਰਤ ਫ਼ੈਲਾਉਣ ਦੇ ਦੋ ਮਾਮਲਿਆਂ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਜਤਿੰਦਰ ਗੋਰੀਆਨ ਦੇ ਖਿਲਾਫ਼ ਕੇਸ ਦਰਜ: ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ

ਕਮਿਸ਼ਨਰ ਸਿੱਧੂ ਨੇ ਇਹ ਵੀ ਕਿਹਾ ਕਿ ਲੋਕ ਹਿੱਤਾਂ ਵਾਲੇ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਜਾਂ ਝੂਠੇ ਪ੍ਰਚਾਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਜਾਂ ਨਫਰਤ ਫੈਲਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Punjab News: ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿਲੋਂ ਸਹਿਯੋਗ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਸਮੂਹ ਭਾਈਚਾਰਿਆਂ ਦੇ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ।

ਕਮਿਸ਼ਨਰ ਸਿੱਧੂ ਨੇ ਇਹ ਵੀ ਕਿਹਾ ਕਿ ਲੋਕ ਹਿੱਤਾਂ ਵਾਲੇ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਜਾਂ ਝੂਠੇ ਪ੍ਰਚਾਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਜਾਂ ਨਫਰਤ ਫੈਲਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਅਜਿਹੇ ਸਵਾਰਥੀ ਹਿੱਤਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਫ਼ਰਜ਼ਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਪੁਲਿਸ ਵਲੋਂ ਸੂਬੇ ‘ਚ ਦਿਨ-ਰਾਤ ਇੱਕ ਕਰਕੇ ਬਹਾਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਲਈ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਗਾ ਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188, 506 ਅਤੇ ਆਰਮਜ਼ ਐਕਟ ਦੀ 25-54 ਅਤੇ 59 ਤਹਿਤ ਇੱਕ ਇੰਟਰਵਿਊ ਦੌਰਾਨ ਧਮਕੀ ਭਰੀ ਟਿੱਪਣੀ ਕਰਨ ਅਤੇ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਮਹਿਰੋਂ ਇਕ ਸਿਆਸੀ ਨੇਤਾ ਦੇ ਟਵੀਟ ਦੇ ਹਵਾਲੇ ਨਾਲ ਬੋਲ ਰਹੇ ਸਨ।

ਇਸੇ ਤਰ੍ਹਾਂ, ਵਾਇਰਲ ਵੀਡੀਓ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਸ਼ਬਦਾਂ ਲਈ ਆਈ.ਪੀ.ਸੀ. ਦੀ ਧਾਰਾ 294, 295-ਏ ਅਤੇ 506 ਦੇ ਤਹਿਤ ਜਤਿੰਦਰ ਗੋਰੀਅਨ ਵਿਰੁੱਧ ਇੱਕ ਹੋਰ ਐਫ.ਆਈ.ਆਰ. ਦਰਜ ਕੀਤੀ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget