ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਜਾਰੀ, ਕਿਸਾਨਾਂ ਨੇ ਕਿਹਾ ਸਾਡੀ ਮਜਬੂਰੀ...
ਪੰਜਾਬ 'ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਹਾਲੇ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।
ਲੁਧਿਆਣਾ: ਪੰਜਾਬ 'ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਹਾਲੇ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਲੁਧਿਆਣਾ ਦੇ ਨੇੜੇ ਲਾਡੋਵਾਲ ਟੌਲ ਪਲਾਜ਼ਾ ਦੇ ਇਲਾਕੇ ਦਾ ਹੈ ਜਿੱਥੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਅੱਗ ਲਾਉਣਾ ਸਾਡੀ ਮਜਬੂਰੀ ਹੈ।
ਜਦੋਂ ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਏ ਇਕ ਕਿਸਾਨ ਨੇ ਕਿਹਾ ਉਸ ਕੋਲ 20 ਤੋਂ 25 ਕਿਲੇ ਹਨ ਅਤੇ ਉਸਨੂੰ ਨਾ ਤਾਂ ਸਰਕਾਰ ਨੇ ਕੋਈ ਪਰਾਲੀ ਦੀ ਸੰਭਾਲ ਲਈ ਮੁਆਵਜ਼ਾ ਦਿੱਤਾ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਮਸ਼ੀਨਰੀ ਉਪਲਬਧ ਹੋ ਪਈ ਹੈ। ਜਿਸ ਕਰਕੇ ਉਹ ਮਜਬੂਰੀ ਵਸ ਪਰਾਲੀ ਨੂੰ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਉਸਦੇ ਨੇੜਲੇ ਖੇਤ 'ਚ ਵੀ ਕਿਸਾਨ ਨੇ ਅੱਗ ਲਾਈ ਹੈ ਅਤੇ ਇਸ ਕਰਕੇ ਉਹ ਵੀ ਅੱਗ ਲਗਾ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਵਿੱਚ ਹੀ ਵਾਇਆ ਜਾਂਦਾ ਹੈ ਤਾਂ ਉਹਨਾਂ ਦਾ ਸਮਾਂ ਬਹੁਤ ਖਰਾਬ ਹੁੰਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਦੇ ਪੂਲੇ ਬਣਾਉਣੇ ਹਨ ਤਾਂ ਇੱਕ ਏਕੜ ਵਿੱਚ ਉਨ੍ਹਾਂ ਦਾ 5 ਤੋਂ 6 ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ ਇੰਨਾਂ ਖ਼ਰਚਾ ਕਿਸਾਨ ਨਹੀਂ ਕਰ ਸਕਦਾ। ਇਸ ਕਰਕੇ ਉਹਨਾਂ ਕੋਲੋਂ ਆਖਰੀ ਰਾਸਤਾ ਪਰਾਲੀ ਨੂੰ ਅੱਗ ਲਾਉਣ ਦਾ ਹੀ ਹੈ। ਉਨ੍ਹਾਂ ਕਿਹਾ ਕਿ ਅਗਲੀ ਫ਼ਸਲ ਬੀਜਣ ਲਈ ਉਨ੍ਹਾਂ ਕੋਲ ਸਮਾਂ ਵੀ ਬਹੁਤ ਘੱਟ ਹੁੰਦਾ ਹੈ ਜਿਸ ਕਰਕੇ ਉਹ ਪਰਾਲੀ ਨੂੰ ਅੱਗ ਲਾਉਂਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :