![ABP Premium](https://cdn.abplive.com/imagebank/Premium-ad-Icon.png)
Ludhiana news: ਛਪਾਰ ਪਿੰਡ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ, ਪਰਿਵਾਰ 'ਚ ਪਸਰਿਆ ਸੋਗ, ਕੀਤਾ ਅੰਤਿਮ ਸੰਸਕਾਰ
Ludhiana news: ਲੁਧਿਆਣਾ ਦੇ ਛਪਾਰ ਪਿੰਡ ਦੇ ਰਹਿਣ ਵਾਲੇ ਮੁੰਡੇ ਦੀ ਵਿਦੇਸ਼ ਤੋਂ ਲਾਸ਼ ਘਰ ਪਰਤੀ ਹੈ, ਜਿਸ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਪਸਰ ਗਿਆ ਹੈ।
![Ludhiana news: ਛਪਾਰ ਪਿੰਡ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ, ਪਰਿਵਾਰ 'ਚ ਪਸਰਿਆ ਸੋਗ, ਕੀਤਾ ਅੰਤਿਮ ਸੰਸਕਾਰ Chhappar village youth died in abroad Ludhiana news: ਛਪਾਰ ਪਿੰਡ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ, ਪਰਿਵਾਰ 'ਚ ਪਸਰਿਆ ਸੋਗ, ਕੀਤਾ ਅੰਤਿਮ ਸੰਸਕਾਰ](https://feeds.abplive.com/onecms/images/uploaded-images/2023/12/11/514b18239d16e1e5a778bbeb5ad6d9531702301967330647_original.jpeg?impolicy=abp_cdn&imwidth=1200&height=675)
Punjab news: ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਮੌਤ ਦੇ ਮਾਮਲੇ ਦਿਨ-ਬ-ਦਿਨ ਸਾਹਮਣੇ ਆ ਰਹੇ ਹਨ। ਉੱਥੇ ਹੀ ਇੱਕ ਹੋਰ ਮਾਮਲਾ ਲੁਧਿਆਣਾ ਦੇ ਛਪਾਰ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਰਹਿਣ ਵਾਲੇ ਮੁੰਡੇ ਦੀ ਵਿਦੇਸ਼ ਤੋਂ ਲਾਸ਼ ਘਰ ਪਰਤੀ ਹੈ, ਜਿਸ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਪਸਰ ਗਿਆ ਹੈ। ਉੱਥੇ ਹੀ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕੁਝ ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਅਤੇ ਉੱਥੇ ਜਾਣ ਤੋਂ ਕੁਝ ਦਿਨ ਬਾਅਦ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
ਇਹ ਵੀ ਪੜ੍ਹੋ: winter session: ਸੰਦੀਪ ਪਾਠਕ ਨੇ ਸੰਸਦ 'ਚ ਗਿਣਾਇਆ ਕੇਂਦਰ ਵੱਲੋਂ ਪੰਜਾਬ ਦੇ ਰੋਕ ਕੱਲੇ-ਕੱਲੇ ਪੈਸੇ ਦਾ ਹਿਸਾਬ, ਜਾਣੋ ਕੀ ਕਿਹਾ ?
ਜਦੋਂ ਇਸ ਮਾਮਲੇ ਦੀ ਵਿਦੇਸ਼ 'ਚ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਕਤ ਨੌਜਵਾਨ ਨੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਸ ਨੂੰ ਕੁਝ ਲੋਕਾਂ ਨੇ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅੱਜ ਉਸ ਨੌਜਵਾਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪੁੱਜੀ, ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ: Winter session: ਪੰਜਾਬ ਲਈ ਬੇਹੱਦ ਜ਼ਰੂਰੀ ਵਪਾਰ ਦੇ ਉਦੇਸ਼ ਲਈ ਵਾਹਗਾ ਬਾਰਡਰ ਖੋਲ੍ਹਣਾ- ਸੰਤ ਸੀਚੇਵਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)