Ludhiana News: ਬਿਜਲੀ ਸਬੰਧੀ ਸ਼ਿਕਾਇਤਾਂ ਦਾ ਜਲਦ ਨਿਬੇੜਾ ਕਰਨ ਲਈ ਪਾਵਰਕੌਮ ਹੋਰ ਐਕਟਿਵ ਹੋ ਗਿਆ ਹੈ। ਪਾਵਰਕੌਮ ਦੇ ਮੁੱਖ ਇੰਜਨੀਅਰ ਵੱਲੋਂ ਬਿਜਲੀ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਟੈਲੀਫੋਨ ਨੰਬਰ 1912 ਤੋਂ ਇਲਾਵਾ ਹੋਰ ਬਦਲਵੇਂ ਨੰਬਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦਾ ਮਕਸਦ ਹੈ ਕਿ ਸ਼ਿਕਾਇਤ ਦਰਜ ਕਰਨ ਵਿੱਚ ਦਿੱਕਤ ਨਾ ਆਏ ਤੇ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਪਾਵਰਕੌਮ ਕੇਂਦਰੀ ਜ਼ੋਨ ਦੇ ਚੀਫ਼ ਇੰਜਨੀਅਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਾਵਰਕੌਮ ਵੱਲੋਂ ਝੋਨੇ ਦੀ ਬਿਜਾਈ ਤੇ ਗਰਮੀ ਦੌਰਾਨ ਖਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਮੋਬਾਈਲ ਫੋਨ ਨੰਬਰ 9646121458 ਜਾਂ 9646121459 ’ਤੇ ਕਰ ਸਕਦੇ ਹਨ ਜਾਂ ‘ਪੀਐਸਪੀਸੀਐਲ ਕੰਜ਼ਿਊਮਰ ਸਰਵਿਸਿਜ਼’ ਮੋਬਾਈਲ ਐਪ ’ਤੇ ਵੀ ਸ਼ਿਕਾਇਤ ਦਰਜ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਦੇਖਿਆ ਗਿਆ ਹੈ ਕਿ ਧੂੜ-ਮਿੱਟੀ ਤੇ ਹਨੇਰੀ ਦੇ ਨਾਲ-ਨਾਲ ਭਾਰੀ ਬਾਰਸ਼ ਵਰਗੀਆਂ ਅਣਜਾਣ ਸਥਿਤੀਆਂ ਵਿੱਚ ਵਸਨੀਕਾਂ ਨੂੰ ਬਿਜਲੀ ਸਪਲਾਈ ਵਿੱਚ ਵਿਘਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ, ਹੈਲਪਲਾਈਨ ਨੰਬਰ 1912 ’ਤੇ ਭੀੜ ਹੋਣ ਕਾਰਨ ਸ਼ਿਕਾਇਤ ਦਰਜ ਕਰਾਉਣ ਲਈ ਕਾਲਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਈ ਵੱਖ ਵੱਖ ਡਵੀਜ਼ਨ ਵਿੱਚ ਵੀ ਸ਼ਿਕਾਇਤ ਦਰਜ ਕਰਾਉਣ ਲਈ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇੱਕ ਐਸਐਮਐਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਜਿਸ ਰਾਹੀਂ ਖਪਤਕਾਰ ਆਪਣੀ ਸ਼ਿਕਾਇਤ ਦੀ ਸਥਿਤੀ ਜਾਣ ਸਕਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰ ਸ਼ਿਕਾਇਤ ਦੀ ਸਥਿਤੀ ਬਾਰੇ ਜਾਣਨ ਲਈ ਸ਼ਿਕਾਇਤ ਟੋਲ ਫਰੀ ਨੰਬਰ 1800-180-1512 ’ਤੇ ਐਸਐਮਐਸ ਕਰ ਸਕਦੇ ਹਨ। ਉਨ੍ਹਾਂ ਬਿਜਲੀ ਖਪਤਕਾਰਾਂ ਦੀ ਸਹੂਲਤ ਲਈ ਪੀਐਸਪੀਸੀਐਲ ਦੇ ਕੇਂਦਰੀ ਜ਼ੋਨ ਦੀਆਂ ਸਾਰੀਆਂ ਡਿਵੀਜ਼ਨਾਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ 'ਚ ਸਰਕਾਰੀ ਬੱਸਾਂ ਦਾ ਅੱਜ ਚੱਕਾ ਜਾਮ, ਸਫ਼ਰ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ


ਇਹ ਵੀ ਪੜ੍ਹੋ : ਕੌਣ ਨੇ IAS ਅਫ਼ਸਰ ਅਨੁਰਾਗ ਵਰਮਾ ਜੋ ਹੋਣਗੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ