Ludhiana News: ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ 'ਚ ਏ.ਸੀ.ਪੀ ਦੇ ਡਰਾਈਵਰ ਵੱਲੋਂ ਗੱਡੀ ਨੂੰ ਪਿੱਛੇ ਕਰਦੇ ਹੋਏ 2 ਸਾਲ ਦੇ ਬੱਚੇ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਸ ਨੇ ਬੱਚੇ ਨੂੰ ਕੁਚਲਿਆ ਤਾਂ ਉਨ੍ਹਾਂ ਨੇ ਦੱਸਿਆ ਹੀ ਨਹੀਂ ਤੇ ਬੱਚੇ ਨੂੰ ਖ਼ੁਦ ਲੈ ਕੇ ਹਸਪਤਾਲ ਗਏ, ਜਿੱਥੇ ਬੱਚੇ ਦੀ ਮੌਤ ਹੋ ਗਈ।


ਪਰਿਵਾਰ ਦਾ ਦੋਸ਼ ਹੈ ਕਿ ਪਹਿਲਾਂ ਪੁਲਿਸ ਅਧਿਕਾਰੀ ਦਾ ਡਰਾਈਵਰ ਤੇਜ਼ ਗੱਡੀ ਚਲਾ ਰਿਹਾ ਸੀ, ਜਦੋਂ ਉਸ ਨੇ ਬੱਚੇ ਨੂੰ ਕੁਚਲਿਆ ਤਾਂ ਉਸ ਨੇ ਸਾਨੂੰ ਦੱਸਿਆ ਕਿ ਕੋਈ ਬਿੱਲੀ ਥੱਲੇ ਆ ਗਈ ਹੈ। ਇਸ ਪੂਰੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਜ਼ਿਕਰ ਕਰ ਦਈਏ ਕਿ ਮ੍ਰਿਤਕ ਬੱਚੇ ਦੀ ਪਹਿਚਾਣ ਅਨੁਰਾਜ ਵਜੋਂ ਹੋਈ ਹੈ ਜੋ ਗਲੀ 'ਚ ਖੇਡ ਰਿਹਾ ਸੀ। 


ਪੁਲਿਸ ਬਣਾ ਰਹੀ ਦਬਾਅ


ਦੂਜੇ ਪਾਸੇ ਇਲਜ਼ਾਮ ਹਨ ਕਿ  ਪੁਲਿਸ ਵੱਲੋਂ ਪਰਿਵਾਰ 'ਤੇ ਦਬਾਅ ਪਾ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਦਰ ਦੀ ਇੰਚਾਰਜ ਮਧੂਬਾਲਾ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਸੀਨੀਅਰ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਕੁਝ ਨਹੀਂ ਬੋਲਣਗੇ।


ਸਮਝੌਤੇ ਦਾ ਦਬਾਅ 


ਸੂਤਰਾਂ ਅਨੁਸਾਰ ਪੁਲਿਸ ਵੱਲੋਂ ਬੱਚੇ ਦੇ ਪਰਿਵਾਰ ’ਤੇ ਅਸਤੀਫਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਧਾਰਾ 174 ਲਗਾਈ ਜਾ ਰਹੀ ਹੈ। ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਆਦਿ ਬਣਾ ਦਿੱਤੀ ਜਾਵੇ ਤਾਂ ਮਾਮਲਾ ਸਾਫ ਹੋ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ