ਪੜਚੋਲ ਕਰੋ

Ludhiana: ਉਪ-ਚੋਣਾਂ ਦੇ ਐਲਾਨ ਤੋਂ ਪਹਿਲਾਂ AAP ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ, ਤੇਜ਼ਧਾਰ ਹਥਿਆਰ ਨਾਲ ਖੋਲੇ ਸਿਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ ਵਿੱਚ ਉਪ-ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਝਗੜਿਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਦੇਰ ਰਾਤ ਕਰੀਬ 10 ਵਜੇ ਬੀ.ਆਰ.ਐਸ. ਨਗਰ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ

Ludhiana: ਲੁਧਿਆਣਾ ਵਿੱਚ ਉਪ-ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਝਗੜਿਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਦੇਰ ਰਾਤ ਕਰੀਬ 10 ਵਜੇ ਬੀ.ਆਰ.ਐਸ. ਨਗਰ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਆਪ ਵਰਕਰ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਕਾਰਨ ਉਸ ਦਾ ਸਿਰ ਫਟ ਗਿਆ। ਜਖਮੀ ਵਰਕਰ ਨੇ ਤੁਰੰਤ ਥਾਣਾ ਸਰਾਭਾ ਨਗਰ ਦੀ ਪੁਲਿਸ ਅਤੇ ਉਮੀਦਵਾਰ ਸੰਜੀਵ ਅਰੋੜਾ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਵੋਟਾਂ ਦੀ ਜਾਂਚ ਦੌਰਾਨ ਹੋਇਆ ਹਮਲਾ

ਆਮ ਆਦਮੀ ਪਾਰਟੀ ਦੇ ਅਲਪਸੰਖਿਆਕ ਉਪ-ਪ੍ਰਧਾਨ ਅਨਿਸ਼ ਖਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਂ ਬੀ.ਆਰ.ਐਸ. ਨਗਰ ਦਾ ਰਹਿਣ ਵਾਲਾ ਹਾਂ। ਅਸੀਂ ਵੋਟਾਂ ਦੀ ਵੈਰੀਫਿਕੇਸ਼ਨ ਕਰ ਰਹੇ ਸੀ ਕਿ ਕਿਸ ਦੀ ਵੋਟ ਬਣੀ ਹੈ ਜਾਂ ਕਿਸ ਦੀ ਵੋਟ ਕੱਟੀ ਗਈ ਹੈ, ਕਿਉਂਕਿ ਨਿਗਮ ਚੋਣਾਂ ਵਿੱਚ ਕਈ ਲੋਕਾਂ ਦੀਆਂ ਵੋਟਾਂ ਕੱਟੀ ਗਈਆਂ ਸਨ। ਅਸੀਂ ਲੋਕਾਂ ਦੀਆਂ ਵੋਟਾਂ ਦਾ ਡਾਟਾ ਇਕੱਠਾ ਕਰ ਰਹੇ ਸੀ, ਤਾਂ ਹੀ ਕੁਝ ਲੋਕ ਗੱਡੀ ਟਕਰਾਉਣ ਦੇ ਬਹਾਨੇ ਨਾਲ ਆ ਕੇ ਬਹਿਸ ਕਰਣ ਲੱਗ ਪਏ।

ਅਨਿਸ਼ ਨੇ ਦੱਸਿਆ ਕਿ ਮੈਂ ਉਨ੍ਹਾਂ ਨੂੰ ਕਿਹਾ ਵੀ ਸੀ ਕਿ ਜੇ ਤੁਹਾਡੀ ਗੱਡੀ ਕਿਤੋਂ ਟੁੱਟੀ ਹੋਈ ਹੈ ਤਾਂ ਮੈਂ ਉਹਨੂੰ ਠੀਕ ਕਰਵਾ ਦੇਂਦਾ ਹਾਂ, ਪਰ ਇਸ ਤੋਂ ਪਹਿਲਾਂ ਹੀ ਕੁਝ ਲੋਕਾਂ ਨੇ ਮੇਰੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਕਾਂਗਰਸ ਦੇ ਵਰਕਰ ਸਨ। ਹਮਲਾ ਕਰਨ ਵਾਲੇ ਲਗਭਗ 8 ਤੋਂ 9 ਲੋਕ ਸਨ।

ਸਾਡੇ ਨੇਤਾ ਸੰਜੀਵ ਅਰੋੜਾ ਨੇ ਸਾਨੂੰ ਪਹਿਲਾਂ ਤੋਂ ਹੀ ਸਮਝਾਇਆ ਹੋਇਆ ਹੈ ਕਿ ਕਿਸੇ ਦਾ ਨਾਂ ਲੈ ਕੇ ਕੋਈ ਟਿੱਪਣੀ ਨਹੀਂ ਕਰਨੀ, ਚੋਣਾਂ ਨੂ ਸ਼ਾਂਤੀਪੂਰਵਕ ਤਰੀਕੇ ਨਾਲ ਲੜਨਾ ਹੈ। ਪਰ ਵਿਰੋਧੀ ਪਾਸੇ ਦੇ ਲੋਕ ਘਬਰਾਏ ਹੋਏ ਹਨ, ਜਿਸ ਕਰਕੇ ਉਹ ਆਪ ਵਰਕਰਾਂ 'ਤੇ ਹਮਲੇ ਕਰਵਾ ਰਹੇ ਹਨ। ਸਿਵਲ ਹਸਪਤਾਲ 'ਚ ਮੈਡੀਕਲ ਕਰਵਾ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇਗੀ ਅਤੇ ਹਮਲਾਵਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget