ਲੁਧਿਆਣਾ 'ਚ 12ਵੀਂ ਜਮਾਤ ਦੇ ਗੁਰਸਿੱਖ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, 3 ਵਿਸ਼ਿਆਂ ਚੋਂ ਹੋਇਆ ਸੀ ਫੇਲ੍ਹ, ਗੁਰੂਘਰ 'ਚ ਗ੍ਰੰਥੀ ਨੇ ਪਿਤਾ
ਜਦੋਂ ਉਹ ਸਵੇਰੇ 8 ਵਜੇ ਤੱਕ ਹੇਠਾਂ ਨਹੀਂ ਆਇਆ, ਤਾਂ ਪਰਿਵਾਰ ਉਸ ਨੂੰ ਉਠਾਉਣ ਗਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਜਰਨੈਲ ਸਿੰਘ ਨੇ ਪਰਨੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਜਰਨੈਲ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

Punjab News: ਲੁਧਿਆਣਾ ਵਿੱਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (17) ਵਜੋਂ ਹੋਈ ਹੈ। ਜਰਨੈਲ ਸਿੰਘ ਨੇ ਪੰਜਾਬ ਸਿੱਖਿਆ ਬੋਰਡ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਤੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਉਹ ਫੇਲ੍ਹ ਹੋ ਗਿਆ ਸੀ। ਅਸਫਲਤਾ ਦੇ ਤਣਾਅ ਕਾਰਨ, ਉਸਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਲਾਡੋਵਾਲ ਥਾਣੇ ਦੀ ਐਸਐਚਓ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਜਰਨੈਲ ਸਿੰਘ ਪਿੰਡ ਛਾਹੜ ਦਾ ਰਹਿਣ ਵਾਲਾ ਸੀ। ਪੰਜਾਬ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਆਇਆ ਤਾਂ ਉਹ ਪ੍ਰੀਖਿਆ ਵਿੱਚ 3 ਪੇਪਰਾਂ ਵਿੱਚ ਫੇਲ੍ਹ ਹੋ ਗਿਆ। ਜਰਨੈਲ ਸਿੰਘ ਦੇ ਪਿਤਾ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਸਨ, ਰਾਜਵਿੰਦਰ ਸਿੰਘ ਜਰਨੈਲ। ਰਾਤ ਨੂੰ ਉਸਨੇ ਪਰਿਵਾਰ ਨੂੰ ਦੱਸਿਆ ਕਿ ਉਹ ਸੌਣ ਲਈ ਛੱਤ 'ਤੇ ਜਾ ਰਿਹਾ ਹੈ।
ਜਦੋਂ ਉਹ ਸਵੇਰੇ 8 ਵਜੇ ਤੱਕ ਹੇਠਾਂ ਨਹੀਂ ਆਇਆ, ਤਾਂ ਪਰਿਵਾਰ ਉਸ ਨੂੰ ਉਠਾਉਣ ਗਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਜਰਨੈਲ ਸਿੰਘ ਨੇ ਪਰਨੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਜਰਨੈਲ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਹਸਪਤਾਲ ਤੋਂ ਲਾਡੋਵਾਲ ਥਾਣੇ ਨੂੰ ਇੱਕ ਪੱਤਰ ਮਿਲਿਆ ਹੈ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਜਰਨੈਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅੱਜ ਜਰਨੈਲ ਦਾ ਪੋਸਟਮਾਰਟਮ ਕਰਨ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।





















