Ludhiana: ਨਹਿਰ ਦੀ ਸਫ਼ਾਈ ਦਾ ਕੰਮ ਹੋਇਆ ਸ਼ੁਰੂ, ਨਹਿਰ ਦੇ ਕੰਢੇ ਲਾਈ ਜਾਵੇਗੀ ਲੋਹੇ ਦੀ ਵਾੜ
ਸ਼ਹਿਰ ਦੀ ਹਦੂਦ ਅੰਦਰ ਨਹਿਰ ਦੇ 13 ਕਿਲੋਮੀਟਰ ਲੰਬੇ ਹਿੱਸੇ ਦੇ ਨਾਲ-ਨਾਲ ਚੇਨ ਲਿੰਕਡ ਲੋਹੇ ਦੀ ਵਾੜ (2 ਮੀਟਰ ਉਚਾਈ) ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ। ਇਹ ਪ੍ਰੋਜੈਕਟ ਵਸਨੀਕਾਂ ਵੱਲੋਂ ਕੂੜਾ ਨਹਿਰ ਵਿੱਚ ਸੁੱਟਣ ਤੋਂ ਰੋਕਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਿੱਧਵਾਂ ਨਹਿਰ ਦੀ ਸਫ਼ਾਈ ਦਾ ਕੰਮ ਬੁੱਧਵਾਰ ਤੋਂ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿੱਚ ਸਥਿਤ ਨਹਿਰ ਦੇ ਪੁਲ ਤੋਂ ਸ਼ੁਰੂ ਕੀਤਾ।
ਕੈਬਨਿਟ ਮੰਤਰੀ ਡਾ. ਨਿੱਝਰ ਨੇ ਸ਼ਹਿਰ ਦੀ ਹਦੂਦ ਅੰਦਰ ਨਹਿਰ ਦੇ 13 ਕਿਲੋਮੀਟਰ ਲੰਬੇ ਹਿੱਸੇ ਦੇ ਨਾਲ-ਨਾਲ ਚੇਨ ਲਿੰਕਡ ਲੋਹੇ ਦੀ ਵਾੜ (2 ਮੀਟਰ ਉਚਾਈ) ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ। ਇਹ ਪ੍ਰੋਜੈਕਟ ਵਸਨੀਕਾਂ ਵੱਲੋਂ ਕੂੜਾ ਨਹਿਰ ਵਿੱਚ ਸੁੱਟਣ ਤੋਂ ਰੋਕਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। 6.64 ਕਰੋੜ ਰੁਪਏ ਦੀ ਲਾਗਤ ਨਾਲ ਚੇਨ ਲਿੰਕਡ ਵਾੜ ਲਗਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ।
Local government Minister Dr.Inderbir Singh Nijjar kick started work to clean Sidhwan canal from Bhai Randhir Singh (BRS) Nagar canal bridge. Cabinet Minister also kick started project to install chain linked iron fencing along 13 kms long stretch of canal within city limits. pic.twitter.com/n1eRb8e4DT
— Government of Punjab (@PunjabGovtIndia) January 4, 2023
ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਹਿਰ ਸਿੰਚਾਈ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਸ਼ਹਿਰ ਵਿੱਚੋਂ ਲੰਘਣ ਵਾਲੀ ਨਹਿਰ ਵਿੱਚ ਕੂੜੇ ਅਤੇ ਗੰਦਗੀ ਦੇ ਢੇਰ ਨੂੰ ਲੈ ਕੇ ਵੱਧ ਰਹੀ ਚਿੰਤਾ ਦੇ ਵਿਚਕਾਰ, ਨਗਰ ਨਿਗਮ ਨੇ ਸਿੰਚਾਈ ਵਿਭਾਗ ਨਾਲ ਤਾਲਮੇਲ ਕਰਕੇ ਨਹਿਰ ਦੀ ਸਫ਼ਾਈ ਲਈ ਕਦਮ ਚੁੱਕੇ ਹਨ। ਨਹਿਰ ਦੇ ਵੱਖ-ਵੱਖ ਪੁਆਇੰਟਾਂ ‘ਤੇ ਆਰਜ਼ੀ ਰੈਂਪ ਬਣਾਏ ਗਏ ਹਨ ਅਤੇ ਜੇਸੀਬੀ ਮਸ਼ੀਨਾਂ ਅਤੇ ਟਿੱਪਰਾਂ ਦੀ ਮਦਦ ਨਾਲ ਨਹਿਰ ਦੀ ਸਫ਼ਾਈ ਕੀਤੀ ਜਾ ਰਹੀ ਹੈ।
ਨਹਿਰ ਦੀ ਸਫਾਈ ਦੇ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਸਿੰਚਾਈ ਵਿਭਾਗ ਨੇ 21 ਦਿਨਾਂ ਲਈ ਨਹਿਰ ਵਿੱਚ ਪਾਣੀ ਦੇ ਵਹਾਅ ਨੂੰ ਰੋਕਣ ਲਈ ਇੱਕ ਸ਼ਡਿਊਲ ਤਿਆਰ ਕੀਤਾ ਹੈ। ਇਸ ਦੌਰਾਨ ਲੋਹਾਰਾ ਪੁਲ ਤੋਂ ਬਾੜੇਵਾਲ ਨਹਿਰ ਦੇ ਪੁਲ ਤੱਕ ਨਹਿਰ ਦੀ ਸਫ਼ਾਈ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਸਿੰਚਾਈ ਵਿਭਾਗ ਨੂੰ ਕੁੱਝ ਹੋਰ ਦਿਨਾਂ ਲਈ ਨਹਿਰ ਵਿੱਚ ਪਾਣੀ ਦਾ ਵਹਾਅ ਰੋਕਣ ਲਈ ਕਿਹਾ ਜਾਵੇਗਾ।
ਕੈਬਨਿਟ ਮੰਤਰੀ ਡਾ. ਨਿੱਝਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਨਹਿਰ ਦੀ ਸਫਾਈ ਅਤੇ ਇਸ ਦੇ ਆਲੇ-ਦੁਆਲੇ ਚੇਨ ਲਿੰਕਡ ਵਾੜ ਲਗਾਉਣ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ ਪਰ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਨਹਿਰ ਦੀ ਸਫਾਈ ਰੱਖਣ ਅਤੇ ਨਹਿਰ ਵਿੱਚ ਕੂੜਾ ਨਾ ਸੁੱਟਣ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਵਸਨੀਕ ਨਹਿਰ ਵਿੱਚ ਕੂੜਾ ਸੁੱਟਣ ਤੋਂ ਨਹੀਂ ਹੱਟਦੇ ਤਾਂ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ। ਕੈਬਨਿਟ ਮੰਤਰੀ ਡਾ. ਨਿੱਝਰ ਨੇ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਤੇ ਮੁਲਾਜ਼ਮ ਹੱਕੀ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ।