Anti drugs cycle rally Ludhiana: ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਿੱਥੇ ਅੱਜ ਪੰਜਾਬ ਵਿੱਚ ਸਰਕਾਰੀ ਛੁੱਟੀ ਹੈ ਤਾਂ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਲੁਧਿਆਣਾ ਵਿੱਚ ਡਰੱਗ ਦੇ ਖਿਲਾਫ਼ ਇੱਕ ਵੱਡੀ ਕੈਂਪੇਨ ਚਲਾਈ ਜਾ ਰਹੀ ਹੈ। 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲੁਧਿਆਣਾ ਪਹੁੰਚੇ ਹੋਏ ਹਨ। ਲੁਧਿਆਣਾ ਵਿਖੇ ਖੇਤੀਬਾੜੀ ਯੂਨੀਵਰਸਿਟੀ PAU ਵਿੱਚ ਅੱਜ ਇਹ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਜਿਸ ਵਿੱਚ ਕਰੀਬ 20 ਹਜ਼ਾਰ ਲੋਕ ਹਿੱਸਾ ਲੈਣ ਲਈ ਵੱਖ ਵੱਖ ਜਿਲ੍ਹਿਆਂ, ਪਿੰਡਾਂ, ਸ਼ਹਿਰਾਂ ਤੋਂ ਪਹੁੰਚੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਈਕਲ ਰੈਲੀ ਵਿੱਚ ਸ਼ਾਮਿਲ ਹੋ ਕੇ ਸਾਈਕਲ ਚਲਾਇਆ ਗਿਆ।


ਇਸ ਦੌਰਾਨ ਸਟੇਜ ਤੋਂ ਸੀਐਮ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ - ''ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਸਾਰਿਆਂ ਨੂੰ ਜੀ ਆਇਆਂ ਆਖਦਾ ਹਾਂ। ਉਨ੍ਹਾਂ ਕਿਹਾ ਇਹ ਕੋਈ ਸਿਆਸੀ ਰੈਲੀ ਜਾਂ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਇਹ ਕਠੋਰ ਮਿੱਟੀ ਹੈ, ਇੱਥੇ ਹਰ ਪਿੰਡ ਵਿੱਚ ਸ਼ਹੀਦ ਦਾ ਬੁੱਤ ਹੈ। ਪੰਜਾਬ ਨੂੰ ਕਈ ਹਮਲਿਆਂ ਦਾ ਸਾਹਮਣਾ ਕਰਨਾ ਪਿਆ, ਹੁਣ ਨਸ਼ਿਆਂ ਦੀ ਮਾਰ ਹੇਠ ਹੈ।


ਹਰ ਸਾਲ 2200 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ ਤਾਂ ਕਿ ਖੇਡਾਂ ਦਾ ਸਾਮਾਨ ਲਿਆ ਜਾ ਸਕੇ। ਹਾਕੀ ਟੀਮ ਦੇ ਸਾਰੇ 10 ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ, ਉਨ੍ਹਾਂ ਨੇ ਸੋਨ ਤਮਗਾ ਜਿੱਤਿਆ ਹੈ।


ਹੇਠਾਂ ਦਿੱਤੇ ਲਿੰਕ 'ਤੇ ਸੀਐਮ ਭਗਵੰਤ ਮਾਨ ਦਾ ਭਾਸ਼ਣ ਸੁਣ ਸਕਦੇ ਹੋ - 



 


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial