ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ (Ludhiana) ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ