ਪੜਚੋਲ ਕਰੋ
Advertisement
ਸੀਐਮ ਭਗਵੰਤ ਮਾਨ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਸੌਂਪੇ 101 ਕਰੋੜ ਰੁਪਏ ਦੇ ਚੈੱਕ
Ludhiana News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 10
Ludhiana News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ, ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ, ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement