Punjab News: ਪੰਜਾਬ ਸਰਕਾਰ ਲਗਾਤਾਰ NRI ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਮਦਦ ਦੇਣ ਦਾ ਵਾਅਦਾ ਕਰ ਰਹੀ ਹੈ। ਇਸ ਤਹਿਤ ਪਹਿਲਾਂ NRI ਮਿਲਣੀਆਂ ਵੀ ਕਰਵਾਈਆਂ ਗਈਆਂ ਸਨ ਜੋ ਕਿ ਹੁਣ ਮੁੜ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਕ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ  ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ ਹੈ।






ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮੀਟਿੰਗ 'ਚ ਫੈਸਲਾ ਕੀਤਾ ਕਿ 3 ਫਰਵਰੀ ਤੋਂ ਪੰਜਾਬ 'ਚ NRI ਮਿਲਣੀ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਭਾਗ ਨੂੰ ਕਿਹਾ ਕਿ NRIs ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਨਾਲ ਉਹਨਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਹਨਾਂ ਕਦੇ ਨਹੀਂ ਵੇਖੇ। ਇਸ ਦੇ ਨਾਲ ਹੀ ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਜਾ ਰਹੇ ਹਾਂ..


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial