Ludhiana News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr Gurpreet Kaur ) ਅੱਜ ਲੁਧਿਆਣਾ (Ludhiana) ਪੁੱਜੀ ਹੈ। ਇਸ ਦੌਰਾਨ ਉਨ੍ਹਾਂ ਪੱਖੋਵਾਲ ਰੋਡ 'ਤੇ ਸਥਿਤ ਮਾਂ ਬਗਲਾਮੁਖੀ ਦੇ ਦਰਸ਼ਨ ਕੀਤੇ ਅਤੇ ਮੰਦਿਰ 'ਚ ਸਲਾਨਾ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਪੁੱਜੇ , ਜਿਨ੍ਹਾਂ ਵੱਲੋਂ ਹਵਨ ਯੱਗ 'ਚ ਵੀ ਹਿਸਾ ਲਿਆ ਅਤੇ ਅਹੁਤੀਆਂ ਪਾ ਕੇ ਪੰਜਾਬ ਦੀ ਅਮਨ ਸ਼ਾਂਤੀ ਦੀ ਅਰਦਾਸ ਕੀਤੀ ਹੈ।
ਸੀਐਮ ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਵੀਰਵਾਰ ਨੂੰ ਲੁਧਿਆਣਾ ਪਹੁੰਚੀ। ਜਿੱਥੇ ਉਨ੍ਹਾਂ ਮਾਂ ਬਗਲਾਮੁਖੀ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਲੁਧਿਆਣਾ ਤੋਂ ਐਮਐਲਏ ਕੁਲਵੰਤ ਸਿੱਧੂ, ਰਜਿੰਦਰ ਕੌਰ ਸ਼ੀਨਾ, ਚੌਧਰੀ ਮਦਨ ਲਾਲ ਬੱਗਾ ਅਤੇ ਹਰਦੀਪ ਮੁੰਡੀਆਂ ਵੀ ਮੌਜੂਦ ਰਹੇ ਹਨ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਨੇ ਮੰਦਿਰ ਦੇ ਦਰਸ਼ਨ ਕੀਤੇ ਅਤੇ ਸਪੀਚ ਦੇ ਦੌਰਾਨ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਗੱਲ ਕਹੀ ਹੈ।
ਦੱਸ ਦੇਈਏ ਕਿ ਇਸ ਮੰਦਿਰ ਦੀ ਖਾਸੀਅਤ ਹੈ ਕਿ ਇਸ ਦੇ ਵਿਚਾਲੇ ਮਾਤਾ ਬਗਲਾਮੁਖੀ ਦਾ ਵਾਸ ਹੈ। ਇਹ ਲੁਧਿਆਣਾ ਸ਼ਹਿਰ ਦੇ ਮਾਤਾਬਗਲਾ ਮੁਖੀ ਦੇ ਸਰੂਪ ਦਾ ਸਭ ਤੋਂ ਪ੍ਰਾਚੀਨ ਮੰਦਰ ਹੈ। ਇਸ ਮੰਦਰ ਦੇ ਵਿਚਾਲੇ ਅਕਸਰ ਲੋਕ ਦੀਵੇ ਅਤੇ ਪੀਲੀ ਚੁੰਨੀ ਦਾ ਦਾਨ ਕਰਦੇ ਹਨ। ਪੀਲੀ ਚੁੰਨੀ ਮਾਤਾ ਬਗਲਾ ਮੁਖੀ ਨੂੰ ਚੜ੍ਹਾਈ ਜਾਂਦੀ ਹੈ ਅਤੇ ਦੀਵੇ ਚੜ੍ਹਾ ਕੇ ਸ਼ਰਧਾਲੂ ਮੰਨਤ ਮੰਗਦੇ ਹਨ।ਜਦੋਂ ਸ਼ਰਧਾਲੂਆਂ ਦੀ ਮੰਨਤ ਪੂਰੀ ਹੋ ਜਾਂਦੀ ਹੈ ਤਾਂ ਮਾਤਾ ਬਗਲਾ ਮੁਖੀ ਨੂੰ ਪੀਲਾ ਸ਼ਿੰਗਾਰ ਅਤੇ ਪੀਲੀ ਚੁੰਨੀ ਚੜ੍ਹਾਈ ਜਾਂਦੀ ਹੈ।