Ludhiana News: ਅੱਜ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਪਹੁੰਚ ਰਹੇ ਹਨ। ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਸਰਾਭਾ ਤੋਂ ਵੱਡਾ ਐਲਾਨ ਕਰ ਸਕਦੇ ਹਨ।
ਦੱਸ ਦਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 107ਵੇਂ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆ ਰਹੇ ਹਨ। ਉਹ ਸ਼ਹਾਦਤ ਦਿਵਸ ਨੂੰ ਸਮਰਪਿਤ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਕੀਤਾ ਸਿਜਦਾ
ਉਧਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਅੱਜ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਮੰਗਲਵਾਰ ਨੂੰ ਪਿੰਡ ਸਰਾਭਾ ਦਾ ਦੌਰਾ ਕੀਤਾ ਗਿਆ ਸੀ। ਡੀਸੀ ਸੁਰਭੀ ਮਲਿਕ ਵੱਲੋਂ ਸਮਾਗਮ ਵਾਲੀ ਥਾਂ ’ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹੀਦੀ ਦਿਵਸ ਸਮਾਰੋਹ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਸੀ।
ਦੱਸ ਦੇਈਏ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਹਾੜਾ (Martyrdom Day of Kartar Singh Sarabha) ਮਨਾਇਆ ਜਾ ਰਿਹਾ ਹੈ। ਹਰ ਕੋਈ ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ 'ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ।
ਕਰਤਾਰ ਸਿੰਘ ਸਰਾਭੇ ਦਾ ਜਨਮ 24 ਮਈ 1896 ਨੂੰ ਮੰਗਲ ਸਿੰਘ ਦੇ ਘਰ ਮਾਤਾ ਸਾਹਿਬ ਕੌਰ ਦੇ ਕੁੱਖੋਂ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ ਸੀ। ਕਰਤਾਰ ਸਿੰਘ ਦੇ ਸਿਰੋਂ ਮਾਤਾ ਪਿਤਾ ਦਾ ਸਾਇਆ ਬਚਪਨ ਵਿਚ ਹੀ ਉਠ ਗਿਆ ਸੀ ਜਿਸ ਕਾਰਨ ਇਨ੍ਹਾਂ ਦਾ ਪਾਲਣ ਪੋਸਣ ਇਨ੍ਹਾਂ ਦੇ ਦਾਦੇ ਬਦਨ ਸਿੰਘ ਨੇ ਕੀਤਾ। ਬਦਨ ਸਿੰਘ ਅਪਣੇ ਪੋਤਰੇ ਕਰਤਾਰ ਸਿੰਘ ਨੂੰ ਵੱਡਾ ਅਫ਼ਸਰ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਕਰਤਾਰ ਸਿੰਘ ਸਰਾਭੇ ਦੀ ਪੜ੍ਹਾਈ ਉੱਚ ਪੱਧਰੀ ਕਰਵਾਈ।