ਪੜਚੋਲ ਕਰੋ

Ludhiana News: CM ਮਾਨ ਨੇ ਬਗਲਾਮੁਖੀ ਧਾਮ ਟੇਕਿਆ ਮੱਥਾ, ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ।

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget