(Source: ECI/ABP News)
Punjab Politics: ਲੁਧਿਆਣਾ ਹੁੰਦੇ ਹੋਏ ਵੀ ਪੱਪੀ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਨਹੀਂ ਗਏ CM ਮਾਨ, ਜਾਣੋ ਵਜ੍ਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੁਧਿਆਣਾ ਆਉਣਾ ਸੀ ਪਰ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੱਖ ਮੰਤਰੀ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਪੱਪੀ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਆਏ।
![Punjab Politics: ਲੁਧਿਆਣਾ ਹੁੰਦੇ ਹੋਏ ਵੀ ਪੱਪੀ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਨਹੀਂ ਗਏ CM ਮਾਨ, ਜਾਣੋ ਵਜ੍ਹਾ Cm Mann did not go to file the nomination with ludhiana candidate Punjab Politics: ਲੁਧਿਆਣਾ ਹੁੰਦੇ ਹੋਏ ਵੀ ਪੱਪੀ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਨਹੀਂ ਗਏ CM ਮਾਨ, ਜਾਣੋ ਵਜ੍ਹਾ](https://feeds.abplive.com/onecms/images/uploaded-images/2024/05/13/d01d2b1c351a94d291b6b88a9db5b17e1715594106376674_original.jpg?impolicy=abp_cdn&imwidth=1200&height=675)
Ludhiiana News: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ। ਹਾਲਾਂਕਿ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗ਼ੈਰ ਹਾਜ਼ਰ ਰਹੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੁਧਿਆਣਾ ਆਉਣਾ ਸੀ ਪਰ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੱਖ ਮੰਤਰੀ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਪੱਪੀ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਆਏ।
ਪੱਪੀ ਦਾ ਸਿਆਸੀ ਸਫ਼ਰ
ਅਸ਼ੌਕ ਪਰਾਸ਼ਰ ਪੱਪੀ ਨੇ ਪਹਿਲੀ ਵਾਰ ਸਾਲ 2022 'ਚ 'ਆਪ' ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਅਤੇ ਵਿਧਾਇਕ ਚੁਣੇ ਗਏ। ਹੁਣ ਪਾਰਟੀ ਨੇ ਇੱਕ ਵਾਰ ਫਿਰ ਉਨ੍ਹਾਂ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਹੈ।
ਪੱਪੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦਾ ਪੂਰਾ ਪਰਿਵਾਰ ਕਾਂਗਰਸੀ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਵਿਧਾਇਕ ਬਣੇ। ਇਸ ਤੋਂ ਪਹਿਲਾਂ ਸਾਲ 2012 ਵਿੱਚ ਉਨ੍ਹਾਂ ਨੇ ਲੁਧਿਆਣਾ ਦੱਖਣੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਹਾਰ ਗਏ ਸਨ।
ਪੱਪੀ ਸਾਲ 2016 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ ਪਰ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਟਿਕਟ ਨਾ ਮਿਲਣ 'ਤੇ ਉਹ ਵਾਪਸ ਕਾਂਗਰਸ 'ਚ ਚਲੇ ਗਏ ਸਨ। ਸਾਲ 2022 'ਚ ਪੱਪੀ ਮੁੜ 'ਆਪ' 'ਚ ਸ਼ਾਮਲ ਹੋ ਗਏ ਅਤੇ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਉਹ ਜਿੱਤੇ ਅਤੇ ਪਹਿਲੀ ਵਾਰ ਵਿਧਾਇਕ ਬਣੇ। ਹੁਣ ਉਹ ਐਮਪੀ ਦੀ ਚੋਣ ਲੜ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)