ਪੜਚੋਲ ਕਰੋ
Advertisement
Punjab News: CM ਮਾਨ ਨੇ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ,ਕਿਹਾ- ‘ਰੰਗਲਾ ਪੰਜਾਬ’ ਸਿਰਜਣ ਵੱਲ ਇੱਕ ਵੱਡੀ ਪੁਲਾਂਘ
Bhagwant Mann: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਿਸ਼ਾਲ ਸਾਈਕਲ ਰੈਲੀ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਕੇ ਸੂਬੇ ਨੂੰ ਮੋਹਰੀ ਬਣਾਉਣ ਲਈ ਲੋਕਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੁਰੂਆਤ ਆਉਣ ਵਾਲੇ ਸਮੇਂ ਵਿੱਚ ‘ਰੰਗਲਾ ਪੰਜਾਬ’ ਸਿਰਜਣ ਵੱਲ ਇੱਕ ਵੱਡੀ ਪੁਲਾਂਘ ਹੈ।
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਸ਼ਿਆਂ ਵਿਰੋਧੀ ਸਾਈਕਲ ਰੈਲੀ ਕੱਢੀ ਗਈ…ਨੌਜਵਾਨਾਂ ਸਮੇਤ ਹਰ ਵਰਗ ਨੇ ਇਸ ਰੈਲੀ ‘ਚ ਸ਼ਿਰਕਤ ਕੀਤੀ…ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਉਣ ਲਈ ਸਭ ਆਪੋ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਨੇ…
— Bhagwant Mann (@BhagwantMann) November 16, 2023
ਵੱਡੀ ਗਿਣਤੀ ‘ਚ ਸ਼ਾਮਲ ਹੋਏ ਲੋਕਾਂ ਦਾ ਬਹੁਤ ਬਹੁਤ ਧੰਨਵਾਦ… pic.twitter.com/dh8Ag2begh
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਪੰਜਾਬ
Advertisement