Ludhiana News: ਝੋਨਾ ਲਾਉਣ ਲਈ ਆ ਰਹੇ ਮਜ਼ਦੂਰਾਂ ਦੀ ਬੱਸ ਨੂੰ ਟਰਾਲੀ ਨੇ ਮਾਰੀ ਜ਼ਬਰਦਸਤ ਟੱਕਰ, 25-30 ਹੋਏ ਜ਼ਖ਼ਮੀ
Accident News: ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਿਹਾਰ ਅਤੇ ਯੂਪੀ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।
Accident News: ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਿਹਾਰ ਅਤੇ ਯੂਪੀ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਰਕੇ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਜਾ ਵੱਜੀ। ਹਾਦਸੇ ਵਿੱਚ 25 ਤੋਂ 30 ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚ ਕੁਝ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਬਿਹਾਰ ਅਤੇ ਯੂਪੀ ਤੋਂ ਕਰੀਬ 65 ਮਜ਼ਦੂਰ ਬੱਸਾਂ ਵਿੱਚ ਪੰਜਾਬ ਵਿੱਚ ਝੋਨਾ ਲਾਉਣ ਲਈ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿੱਚ ਉਤਰਨਾ ਪਿਆ। ਕਰੀਬ 12.30 ਵਜੇ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਕੱਟ 'ਤੇ ਰੁਕੀ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ
ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ
ਕੁਝ ਮਜ਼ਦੂਰ ਹੇਠਾਂ ਉਤਰੇ ਹੀ ਸਨ ਕਿ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਮਜ਼ਦੂਰਾਂ ਵਿਚਾਲੇ ਚੀਕ-ਚੀਹਾੜਾ ਮੱਚ ਗਿਆ। ਜਦੋਂ ਬੱਸ ਕਰੀਬ 150 ਮੀਟਰ ਦੂਰ ਇਕ ਟਰਾਂਸਫਾਰਮਰ ਨਾਲ ਟਕਰਾਈ ਤਾਂ ਜ਼ਬਰਦਸਤ ਧਮਾਕਾ ਹੋਇਆ। ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਨਜ਼ਦੀਕੀ ਸਿਵਲ ਹਸਪਤਾਲ 'ਚ ਮੌਜੂਦ ਪਾਰਕਿੰਗ ਠੇਕੇਦਾਰ ਬਲਜਿੰਦਰ ਸਿੰਘ ਟੀਟੂ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚ ਗਏ।
ਮਜ਼ਦੂਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
ਉੱਥੇ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਟੀਟੂ ਨੇ ਆਪਣੀ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਣਾ ਸ਼ੁਰੂ ਕਰ ਦਿੱਤਾ। 108 ਐਂਬੂਲੈਂਸ ਅਤੇ ਪੁਲਿਸ ਕੰਟਰੋਲ ਰੂਮ ਨੂੰ ਵੀ ਸੂਚਿਤ ਕੀਤਾ। ਜ਼ਖਮੀਆਂ ਦੀ ਮਦਦ ਲਈ ਰਾਹਗੀਰ ਵੀ ਰੁੱਕ ਗਏ। ਸਾਰਿਆਂ ਨੇ ਮਿਲ ਕੇ ਬਚਾਅ ਕਾਰਜ ਕੀਤਾ। ਥਾਣਾ ਸਿਟੀ 2 ਦੇ ਐਸ.ਐਚ.ਓ ਗੁਰਮੀਤ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸੜਕ ਨੂੰ ਸਾਫ ਕਰਵਾਇਆ ਅਤੇ ਜ਼ਖਮੀਆਂ ਦੀ ਹਰ ਸੰਭਵ ਮਦਦ ਕੀਤੀ।
ਇਹ ਵੀ ਪੜ੍ਹੋ: Debt of Punjab: ਪੰਜਾਬ ਦੇ ਸਿਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ RBI ਦੀ ਰਾਹਤ ਭਰੀ ਖ਼ਬਰ, ਮਾਨ ਸਰਕਾਰ ਸਮਝ ਗਈ ਮੁੱਦਾ !