(Source: ECI/ABP News)
ਲੁਧਿਆਣਾ ਦੇ ਸਿਵਲ ਹਸਪਤਾਲ 'ਚ ਹੰਗਾਮਾ, ਲਾਸ਼ ਬਦਲਣ ਕਰਕੇ ਪਰਿਵਾਰ ਨੇ ਜੰਮ ਕੇ ਕੀਤੀ ਭੰਨ੍ਹਤੋੜ, ਹੰਗਾਮੇ ਦੀ ਵੀਡੀਓ ਵਾਇਰਲ
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਸ ਵੇਲੇ ਜੰਮ ਕੇ ਹੰਗਾਮਾ ਹੋਇਆ ਜਦੋਂ ਇੱਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ...
Ludhiana News: ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਸ ਵੇਲੇ ਜੰਮ ਕੇ ਹੰਗਾਮਾ ਹੋਇਆ ਜਦੋਂ ਇੱਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ ਗਿਆ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਹਸਪਤਾਲ ਦੀ ਭੰਨਤੋੜ ਵੀ ਕੀਤੀ ਦਿੱਤੀ ਗਈ ਹੈ। ਇੱਥੋਂ ਤੱਕ ਕਿ ਕਈ ਡਾਕਟਰਾਂ ਨਾਲ ਵੀ ਬਦਸਲੂਕੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਡਾਕਟਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਐਸਐਮਓ ਦੇ ਦਫ਼ਤਰ ਤੱਕ ਦੀ ਵੀ ਭੰਨਤੋੜ ਕੀਤੀ ਗਈ।
ਇਹ ਵੀ ਪੜ੍ਹੋ : Punjab Breaking News LIVE: ਐਵਾਈਐਲ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਘੇਰਿਆ, ਪੰਜਾਬ ਨੇ ਤੋੜੇ ਖਾਦਾਂ ਇਸਤੇਮਾਲ ਕਰਨ ਦੇ ਰਿਕਾਰਡ, ਅਗਲੇ ਦਿਨ ਵਰ੍ਹੇਗਾ ਠੰਢ ਦਾ ਹੋਰ ਕਹਿਰ
ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਹਾਲਾਤ 'ਤੇ ਕਾਬੂ ਪਾਇਆ ਤੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੀ ਵੇਚ ਦਿੱਤਾ ਗਿਆ ਜਦੋਂਕਿ ਮੌਕੇ ਤੇ ਪਹੁੰਚੀ ਪੁਲੀਸ ਅਫ਼ਸਰ ਨੇ ਕਿਹਾ ਕਿ ਅਸੀਂ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)