Ludhiana News: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ 8 ਲੋਕਾਂ ਨੂੰ ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰ ਕਰ ਦਈਏ ਕਿ ਨਾਮਜ਼ਦ ਲੋਕਾਂ ਵਿੱਚ ਇੱਕ ਕਾਂਗਰਸ ਨੇਤਾ ਇੰਦਰਪਾਲ ਸਿੰਘ ਜੰਡੂ ਹੈ ਜੋ ਕਿ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਨੇਤਾ ਕਮਲਜੀਤ ਕੜਵਲ ਦਾ ਕਰੀਬੀ ਹੈ।


ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਹੋਏ ਫ਼ਰਾਰ


ਪੁਲਿਸ ਮੁਤਾਬਕ, ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਲਾਇਸੈਂਸੀ ਪਿਸਤੌਲ ਵਿੱਚੋਂ ਚੱਲੀ ਸੀ। ਦੱਸ ਦਈਏ ਕਿ ਲੰਘੇ ਦਿਨ ਦੋ ਗੁੱਟਾਂ ਵਿੱਚ ਝੜਪ ਹੋਈ ਸੀ ਜਿਸ ਵਿੱਚ 2 ਵਿਅਕਤੀ ਜ਼ਖ਼ਮੀ ਹੋਏ ਸੀ। ਜ਼ਿਕਰ ਕਰ ਦਈਏ ਕਿ ਗੋਲੀਬਾਰੀ ਤੋਂ ਬਾਅਦ 2 ਲੋਕਾਂ ਨੂੰ ਮੌਕੇ 'ਤੇ ਹੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ, ਜਦਕਿ ਬਾਕੀ ਭੱਜਣ 'ਚ ਕਾਮਯਾਬ ਹੋ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। 


ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਸਕੂਲ ਦੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ


ਕਿਸ ਦੀ ਹੋਈ ਗ੍ਰਿਫ਼ਤਾਰੀ


ਪੁਲਿਸ ਨੇ ਇਸ ਮਾਮਲੇ ਵਿੱਚ ਮਨਜਿੰਦਰ ਭੱਲਾ ਉਰਫ਼ ਮਨੀ, ਗੁਰਚਰਨ ਸਿੰਘ ਉਰਫ਼ ਰਿੰਕੂ, ਮਸਤਾਨ ਉਰਫ਼ ਰੈਂਬੋ, ਦੀਪ ਉਰਫ਼ ਸੁਖਦੀਪ, ਲਵਦੀਪ ਅਤੇ ਸ਼ਮਸ਼ੇਰ ਸਿੰਘ ਉਰਫ਼ ਭੋਲਾ ਨੂੰ ਗ੍ਰਿਫ਼ਤਾਰ ਕੀਤਾ ਹੈ।


ਕੀ ਸੀ ਪੂਰਾ ਮਾਮਲਾ


ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਕੋਲ ਲਾਇਸੈਂਸੀ ਰਿਵਾਲਵਰ ਸੀ ਜਿਸ ਤੋਂ ਗੋਲੀਆਂ ਚਲਾਈਆਂ ਗਈਆਂ। ਥਾਣਾ ਮਾਡਲ ਟਾਊਨ ਵਿੱਚ ਦਰਜ ਕੇਸ ਵਿੱਚ ਸ਼ਿਕਾਇਤਕਰਤਾ ਗੁਰਚਰਨ ਦੇ ਬਿਆਨ ਅਦਾਲਤ ਵਿੱਚ ਲਏ ਜਾਣੇ ਸਨ ਜਿਸ ਦੌਰਾਨ ਇਹ ਪੂਰਾ ਘਟਨਾਕ੍ਰਮ ਵਾਪਰਿਆ ਹੈ।


ਇਹ ਵੀ ਪੜ੍ਹੋ: Amritsar News : ਤੁਰਕੀ ਅਤੇ ਸੀਰੀਆ ’ਚ ਆਏ ਭੁਚਾਲ ਕਾਰਨ ਪ੍ਰਭਾਵਿਤਾਂ ਲਈ SGPC ਨੇ ਸਹਾਇਤਾ ਦੀ ਕੀਤੀ ਪੇਸ਼ਕਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।