Ludhiana News: ਸੋਸ਼ਲ ਮੀਡੀਆ ਉਪਰ ਤਿੱਖੀ ਬਿਆਨਬਾਜ਼ੀ ਕਰਕੇ ਸੁਰਖੀਆਂ ’ਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਹੁਣ ਘਰ ’ਚ ਨਜ਼ਰਬੰਦ ਕੀਤੇ ਜਾਣ ਤੋਂ ਪ੍ਰੇਸ਼ਾਨ ਹੈ। ਤਕਰੀਬਨ ਮਹੀਨੇ ਦੋ ਘਰ ’ਚ ਨਜ਼ਰਬੰਦ ਗੁਰਸਿਮਰਨ ਸਿੰਘ ਮੰਡ ਨੇ ਪੁਲਿਸ ਸੁਰੱਖਿਆ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਕਾਰਨ ਉਨ੍ਹਾਂ ਦਾ ਕਾਰੋਬਾਰ ਖ਼ਰਾਬ ਹੋ ਰਿਹਾ ਹੈ, ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।
ਮੰਡ ਨੇ ਕਿਹਾ ਕਿ ਉਹ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਲਈ ਚੰਡੀਗੜ੍ਹ ਜਾਣਾ ਚਾਹੁੰਦੇ ਸਨ, ਪਰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਮੰਡ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ’ਚ ਦਾਖ਼ਲ ਹੋਣੀ ਹੈ, ਇਸ ਲਈ ਪਾਰਟੀ ਦੀ ਮੀਟਿੰਗ ਹੈ ਪਰ ਸੱਦੇ ਦੇ ਬਾਵਜੂਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਿਸ
ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਕਿ ਪ੍ਰਸ਼ਾਸਨ ਕੋਲ ਇਨਪੁੱਟਸ ਹਨ ਜਿਸ ਕਾਰਨ ਉਨ੍ਹਾਂ ਨੂੰ ਘਰ ’ਚ ਨਜ਼ਰਬੰਦ ਕੀਤਾ ਗਿਆ ਸੀ। ਪੂਰੇ ਮੁਹੱਲੇ ’ਚ ਸਖ਼ਤ ਸੁਰੱਖਿਆ ਪ੍ਰਬੰਧ ਹਨ। ਮੰਡ ਨੇ ਕਿਹਾ ਕਿ ਹੁਣ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦੀ ਆਗਿਆ ਹੈ ਤੇ ਨਾ ਹੀ ਕਿਸੇ ਪਰਿਵਾਰਕ ਮੈਂਬਰ ਨੂੰ ਬਾਹਰ ਜਾਣ ਦਿੱਤਾ ਜਾਂਦਾ ਹੈ। ਹਰ ਵਾਰ ਉਨ੍ਹਾਂ ਨੂੰ ਸੁਰੱਖਿਆ ਦਾ ਵਾਸਤਾ ਦੇ ਕੇ ਘਰ ’ਚ ਹੀ ਰੋਕ ਦਿੱਤਾ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਵਪਾਰ ਲਈ ਆਉਣ-ਜਾਣ ਦੀ ਆਗਿਆ ਮੰਗੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।