Ludhiana News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਸਟੇ ਹੋਵੇਗੀ। 


ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਇਹ ਯਾਤਰਾ 10 ਜਨਵਰੀ ਨੂੰ ਪ੍ਰਵੇਸ਼ ਕਰੇਗੀ। ਫ਼ਤਹਿਗੜ੍ਹ ਸਾਹਿਬ ਵਿਖੇ ਇਹ ਯਾਤਰਾ 10 ਜਨਵਰੀ ਨੂੰ ਆਵੇਗੀ ਤੇ 11 ਜਨਵਰੀ ਨੂੰ ਖੰਨਾ ਆਵੇਗੀ। ਇਸ ਦੌਰਾਨ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। 


ਵਿਜੀਲੈਸ ਵੱਲੋਂ ਕਾਂਗਰਸ ਵਰਕਰਾਂ ਨੂੰ ਥਰਡ ਡਿਗਰੀ ਟਾਰਚਰ ਦੇਣ ਦੇ ਮਾਮਲੇ ਉਪਰ ਰਾਜਾ ਵੜਿੰਗ ਨੇ ਕਿਹਾ ਕਿ ਸਾਂਸਦ ਰਵਨੀਤ ਬਿੱਟੂ ਸਹੀ ਕਹਿ ਰਹੇ ਹਨ। ਜੇਕਰ ਲੋੜ ਪਈ ਤਾਂ ਵਿਜੀਲੈਸ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ। ਰਾਜਾ ਵੜਿੰਗ ਨੇ ਐਸਵਾਈਐਲ ਮੁੱਦੇ ਉਪਰ ਕੇਂਦਰ ਸਰਕਾਰ ਵੱਲੋਂ 4 ਜਨਵਰੀ ਨੂੰ ਮੁੱਖ ਮੰਤਰੀਆਂ ਨੂੰ ਬੁਲਾਉਣ ਦੇ ਮੁੱਦੇ ਉਪਰ ਕਿਹਾ ਕਿ ਉਹ ਭਵਿੱਖਬਾਣੀ ਕਰਦੇ ਹਨ ਕਿ ਪਾਣੀ ਹਰਿਆਣਾ ਨੂੰ ਦੇਣ ਦੀ ਵਕਾਲਤ ਕੇਂਦਰ ਕਰੇਗਾ ਪਰ ਕਾਂਗਰਸ ਆਪਣਾ ਲਹੂ ਡੋਲ੍ਹ ਦੇਵੇਗੀ ਪਰ ਪਾਣੀ ਦੀ ਬੂੰਦ ਨਹੀਂ ਜਾਣ ਦੇਵੇਗੀ। 


ਉੱਥੇ ਹੀ ਕਾਂਗਰਸ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਖੰਨਾ ਜ਼ਿਲ੍ਹੇ ਅੰਦਰ ਇਹ ਯਾਤਰਾ 11 ਨੂੰ ਆਵੇਗੀ। ਇਹ ਯਾਤਰਾ ਦੇਸ਼ ਅੰਦਰ ਨਫ਼ਰਤ ਦੀ ਰਾਜਨੀਤੀ ਖਤਮ ਕਰੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Bank Privatisation: ਵੱਡੀ ਖਬਰ! SBI-PNB ਤੇ BoB ਸਣੇ ਕਿਹੜੇ ਬੈਂਕ ਹੋਣਗੇ ਪ੍ਰਾਈਵੇਟ? ਨੀਤੀ ਆਯੋਗ ਨੇ ਜਾਰੀ ਕੀਤੀ ਇਹ ਸੂਚੀ


Haryana News: ਮਹਿਲਾ ਕੋਚ ਵੱਲੋਂ ਹਰਿਆਣਾ ਦਾ ਸੀਐਮ 'ਤੇ ਗੰਭੀਰ ਇਲਜ਼ਾਮ, ਬੋਲੀ ਸੰਦੀਪ ਸਿੰਘ ਨੂੰ ਬਚਾ ਰਹੇ ਖੱਟਰ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ