ਮੁੱਖ ਮੰਤਰੀ ਮਾਨ ਵਿਰੁੱਧ ਕਾਂਗਰਸੀਆਂ ਦਾ ਪ੍ਰਰਦਸ਼ਨ, ਪੁਲਿਸ ਨੇ ਕਈ ਲਏ ਹਿਰਾਸਤ 'ਚ
ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਤੀਜੇ ਦਿਨ ਲੁਧਿਆਣਾ ਪਹੁੰਚ ਰਹੇ ਹਨ। ਮਾਨ ਦੇ ਆਉਣ ਤੋਂ ਪਹਿਲਾਂ ਹੀ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਸੀਐਮ ਭਗਵੰਤ ਸਿੰਘ ਮਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ।

Ludhiana News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਵੀਰਵਾਰ ਨੂੰ ਤੀਜੇ ਦਿਨ ਲੁਧਿਆਣਾ (Ludhiana) ਪਹੁੰਚ ਰਹੇ ਹਨ। ਮਾਨ ਦੇ ਆਉਣ ਤੋਂ ਪਹਿਲਾਂ ਹੀ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਯੋਗੇਸ਼ ਹਾਂਡਾ (Yogesh Handa) ਦੀ ਅਗਵਾਈ ਹੇਠ ਸੀਐਮ ਭਗਵੰਤ ਸਿੰਘ ਮਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਮੌਕੇ 'ਤੇ ਪਹੁੰਚ ਗਈ ਅਤੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਆਈਟੀਆਈ ਕਾਲਜ (ITI College) ਦਾ ਕਰਨਗੇ ਦੌਰਾ
ਭਗਵੰਤ ਸਿੰਘ ਮਾਨ ਅੱਜ ਉਦਯੋਗਪਤੀਆਂ ਦੇ ਨਾਲ ਆਈਟੀਆਈ ਕਾਲਜ (ITI College) ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਦੇ ਦੁਪਹਿਰ ਵੇਲੇ ਲੁਧਿਆਣਾ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ, ਉਨ੍ਹਾਂ ਦਾ ਕਾਫਲਾ ਦੁਪਹਿਰ ਲਗਭਗ 1.30 ਵਜੇ ਤੱਕ ਆਈ.ਟੀ.ਆਈ. ਕਾਲਜ ਪਹੁੰਚ ਜਾਵੇਗਾ।
ਆਈਟੀਆਈ ਵਿੱਚ ਕੁਝ ਨਵੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ
ਪਤਾ ਲੱਗਿਆ ਹੈ ਕਿ ਉਦਯੋਗਪਤੀਆਂ ਦੀ ਮਦਦ ਨਾਲ ਆਈਟੀਆਈ ਵਿੱਚ ਕੁਝ ਨਵੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਬਾਰੇ ਆਈਟੀਆਈ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਆਈ.ਟੀ.ਆਈ. ਵਿੱਚ ਹੁਨਰ ਸਿੱਖਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਹੀ ਮਸ਼ੀਨਾਂ 'ਤੇ ਸਿਖਲਾਈ ਦਿੱਤੀ ਜਾਵੇਗੀ, ਜੋ ਵੱਡੇ ਉਦਯੋਗਪਤੀਆਂ ਦੀਆਂ ਫੈਕਟਰੀਆਂ ਅਤੇ ਕੰਪਨੀਆਂ ਵਿੱਚ ਵਰਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਆਪਣੀ ਪੜ੍ਹਾਈ ਪੂਰੀ ਕਰ ਸਕਣ ਅਤੇ ਕੰਪਨੀਆਂ ਵਿੱਚ ਕੰਮ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















