Punjab Politics: ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਰਾਜਾ ਵੜਿੰਗ 20 ਹਜ਼ਾਰ 942 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਦੀ ਭਾਜਪਾ ਦੇ ਰਵਨੀਤ ਬਿੱਟੂ ਨਾਲ ਸਖ਼ਤ ਟੱਕਰ ਸੀ। ਰਾਜਾ ਵੜਿੰਗ ਸ਼ੁਰੂ ਤੋਂ ਹੀ ਲੀਡ ਵਿੱਚ ਸੀ। ਕਈ ਉਤਰਾਅ-ਚੜ੍ਹਾਅ ਆਏ। ਹਾਲਾਂਕਿ ਅੰਤ ਵਿੱਚ ਕਾਂਗਰਸ ਦੀ ਜਿੱਤ ਹੋਈ।
ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਆਪਣੇ ਖੁਸ਼ੀ ਦੇ ਹੰਝੂ ਨਹੀਂ ਰੋਕ ਪਾ ਰਿਹਾ। ਮੈਨੂੰ ਨਹੀਂ ਪਤਾ ਕਿ ਲੁਧਿਆਣਾ ਦੇ ਲੋਕਾਂ, ਆਪਣੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਿਵੇਂ ਕਰਾਂ। ਇਹ ਮੇਰੀ ਜਿੱਤ ਨਹੀਂ ਬਲਕਿ ਲੁਧਿਆਣਾ ਵਾਸੀਆਂ ਦੀ ਜਿੱਤ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਤੋਂ ਬਾਅਦ ਹੰਕਾਰ ਵੀ ਖਤਮ ਹੋ ਗਿਆ ਹੈ। ਉਹ ਅਤੇ ਉਸਦਾ ਪੂਰਾ ਪਰਿਵਾਰ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹੈ। ਉਹ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ ਅਤੇ ਲੁਧਿਆਣਾ ਨੂੰ ਨਮੂਨੇ ਦਾ ਸ਼ਹਿਰ ਬਣਾਉਣਗੇ।
ਇਸ ਦੌਰਾਨ ਆਪਣੀ ਜਿੱਤ ਲਈ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਹਮੇਸ਼ਾ ਉਨ੍ਹਾਂ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਇੱਕ ਨਿੱਜੀ ਸੰਦੇਸ਼ ਵਿੱਚ ਕਿਹਾ, “ਸਿਰਫ ਪੰਜ ਸਾਲ ਹੀ ਨਹੀਂ, ਸਗੋਂ ਜਿਹੜਾ ਪਿਆਰ, ਸਨੇਹ ਅਤੇ ਭਰੋਸਾ ਤੁਸੀਂ ਮੇਰੇ ਉੱਪਰ ਪ੍ਰਗਟਾਇਆ ਹੈ, ਮੈਂ ਉਸਨੂੰ ਜ਼ਿੰਦਗੀ ਭਰ ਯਾਦ ਰੱਖਾਂਗਾ।”
ਇਹ ਵੀ ਪੜ੍ਹੋ-Jalandhar Lok Sabha Election: ਰਿੰਕੂ ਨੂੰ ਦਲ ਬਦਲੀ ਪਈ ਮਹਿੰਗੀ! ਚੰਨੀ ਨੇ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ ਹਰਾਇਆ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ