(Source: ECI/ABP News)
Ludhiana News: ਡੀਐਸਪੀ ਦਾ ਸਰਵਿਸ ਰਿਵਾਲਵਰ ਸਾਫ਼ ਕਰਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
Ludhiana News: ਖੰਨਾ ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ। ਕਾਂਸਟੇਬਲ ਰਸ਼ਪਿੰਦਰ ਸਿੰਘ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ

Ludhiana News: ਖੰਨਾ ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ( Constable Rashpinder Singh ) ਵਜੋਂ ਹੋਈ ਹੈ। ਕਾਂਸਟੇਬਲ ਰਸ਼ਪਿੰਦਰ ਸਿੰਘ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗਨਮੈਨ ਤਾਇਨਾਤ ਸੀ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੁਆਲੇ ਰਹੇਗਾ ਸੀਆਰਪੀਐਫ ਦਾ ਵੀਆਈਪੀ ਸੁਰੱਖਿਆ ਦਸਤਾ, 55 ਕੇਂਦਰੀ ਜਵਾਨਾਂ ਨੂੰ ਸੌਂਪੀ ਕਮਾਨ
ਹਾਸਲ ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ 'ਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮੱਚ ਗਈ। ਸਟਾਫ ਨੇ ਮੌਕੇ 'ਤੇ ਪਹੁੰਚ ਕੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਦਾ ਸਰਵਿਸ ਰਿਵਾਲਵਰ ਰਸ਼ਪਿੰਦਰ ਦੇ ਹੱਥ 'ਚ ਸੀ ,ਜਿਸ ਨੂੰ ਸਾਫ਼ ਕਰਦੇ ਹੋਏ ਗੋਲੀ ਚੱਲ ਗਈ ਤੇ ਇਹ ਗੋਲੀ ਰਸ਼ਪਿੰਦਰ ਦੀ ਛਾਤੀ 'ਚ ਲੱਗੀ।
ਇਹ ਵੀ ਪੜ੍ਹੋ : ਅਸਮਾਨ ਤੋਂ ਕਿਉਂ ਡਿੱਗਦੀ ਹੈ ਬਿਜਲੀ ? ਕੀ ਅਜਿਹੀ ਸਥਿਤੀ 'ਚ ਦਰਖਤ ਹੇਠਾਂ ਖੜ੍ਹਨਾ ਸਹੀ ਹੈ ? ਜਵਾਬ ਪੜ੍ਹੋ
ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਰਸ਼ਪਿੰਦਰ ਦੀ ਤਾਇਨਾਤੀ ਖੰਨਾ ਵਿੱਚ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਹੋਈ ਸੀ। ਉਹ ਡਿਪਰੈਸ਼ਨ ਦਾ ਸ਼ਿਕਾਰ ਸੀ। ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
