ਵੱਡੀ ਖ਼ਬਰ ! ਪੰਜਾਬੀ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਕੋਰੋਨਾ ਨਾਲ ਮੌਤ, ਸਾਹ ਲੈਣ 'ਚ ਆਈ ਸੀ ਤਕਲੀਫ਼, ਅਲਰਟ ਜਾਰੀ
ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਚਾਰ ਦਿਨ ਪਹਿਲਾਂ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਉਸਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਤਾਂ ਡਾਕਟਰਾਂ ਨੇ ਉਸਦਾ ਕੋਵਿਡ ਟੈਸਟ ਕੀਤਾ, ਜੋ ਮੰਗਲਵਾਰ ਨੂੰ ਪਾਜ਼ੀਟਿਵ ਆਇਆ। ਇੱਕ ਦਿਨ ਬਾਅਦ ਬੁੱਧਵਾਰ ਨੂੰ ਉਸਦੀ ਮੌਤ ਹੋ ਗਈ।

Chandigarh News: ਪੰਜਾਬ ਦੇ ਕੋਰੋਨਾ ਮਰੀਜ਼ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਸ਼ਹਿਰ ਵਿੱਚ ਕੋਵਿਡ-19 ਦੀ ਲਾਗ ਕਾਰਨ ਪਹਿਲੀ ਮੌਤ ਦੀ ਖ਼ਬਰ ਮਿਲੀ ਹੈ। ਸੈਕਟਰ-32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH-32) ਵਿੱਚ ਦਾਖਲ ਲੁਧਿਆਣਾ ਦੇ 40 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ।
ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਚਾਰ ਦਿਨ ਪਹਿਲਾਂ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਉਸਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਤਾਂ ਡਾਕਟਰਾਂ ਨੇ ਉਸਦਾ ਕੋਵਿਡ ਟੈਸਟ ਕੀਤਾ, ਜੋ ਮੰਗਲਵਾਰ ਨੂੰ ਪਾਜ਼ੀਟਿਵ ਆਇਆ। ਇੱਕ ਦਿਨ ਬਾਅਦ ਬੁੱਧਵਾਰ ਨੂੰ ਉਸਦੀ ਮੌਤ ਹੋ ਗਈ।
ਹਾਲਾਂਕਿ ਇਸ ਨੂੰ ਚੰਡੀਗੜ੍ਹ 'ਚ ਕੋਰੋਨਾ ਨਾਲ ਹੋਈ ਪਹਿਲੀ ਮੌਤ ਵਜੋਂ ਦੇਖਿਆ ਜਾ ਰਿਹਾ ਹੈ। ਉਕਤ ਮਰੀਜ਼ ਨੂੰ ਹਸਪਤਾਲ 'ਚ ਕੋਵਿਡ ਵਾਰਡ 'ਚ ਦਾਖ਼ਲ ਕਰਵਾਉਣ ਮਗਰੋਂ ਇਕਾਂਤਵਾਸ 'ਚ ਰੱਖਿਆ ਗਿਆ ਸੀ। ਚੰਡੀਗੜ੍ਹ 'ਚ ਇਹ ਪਹਿਲਾ ਕੋਰੋਨਾ ਪਾਜ਼ੇਟਿਵ ਕੇਸ ਸੀ, ਜਿੱਥੇ ਮਰੀਜ਼ ਦੀ ਮੌਤ ਹੋ ਗਈ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਤੀਜਾ ਕੋਰੋਨਾ ਮਰੀਜ਼ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਾਰੇ ਹਸਪਤਾਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟੈਸਟਿੰਗ ਵੀ ਵਧਾ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ (Balbir Singh) ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਸੀਂ ਕੋਰੋਨਾ ਦੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਾਂ। ਸਾਰੇ ਹਸਪਤਾਲਾਂ ਵਿੱਚ ਕੋਰੋਨਾ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ।
ਜ਼ਿਕਰ ਕਰ ਦਈਏ ਕਿ ਬਜ਼ੁਰਗ, ਬੱਚੇ, ਗਰਭਵਤੀ ਔਰਤਾਂ ਅਤੇ ਬਿਮਾਰੀਆਂ ਤੋਂ ਪੀੜਤ ਮਰੀਜ਼ ਜ਼ਿਆਦਾ ਜੋਖ਼ਮ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ 'ਤੇ ਨਾ ਜਾਓ ਅਤੇ ਮਾਸਕ ਦੀ ਵਰਤੋਂ ਨਾ ਕਰੋ। ਮੰਤਰੀ ਨੇ ਕਿਹਾ ਕਿ ਹੱਥ ਨਿਯਮਿਤ ਤੌਰ 'ਤੇ ਧੋਣੇ ਚਾਹੀਦੇ ਹਨ ਅਤੇ ਅੱਖਾਂ ਨੂੰ ਨਹੀਂ ਛੂਹਣਾ ਚਾਹੀਦਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















