Khanna news: ਕਹਿੰਦੇ ਨੇ ਕਿ ਪਿਆਰ ਅੰਨ੍ਹਾ ਹੁੰਦਾ ਹੈ। ਇਸ ਅੰਨ੍ਹੇ ਪਿਆਰ 'ਚ ਪ੍ਰੇਮੀ ਪ੍ਰੇਮਿਕਾ ਕੁੱਝ ਵੀ ਕਰ ਜਾਂਦੇ ਹਨ। ਇੱਥੋਂ ਤੱਕ ਕਿ ਆਪਣੀ ਜਾਨ ਦੀ ਪਰਵਾਹ ਵੀ ਨਹੀਂ ਕਰਦੇ।


ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਜਿਲ੍ਹੇ ਦੇ ਖੰਨਾ ਸ਼ਹਿਰ ਤੋਂ ਸਾਮਣੇ ਆਇਆ। ਜਿੱਥੇ ਵਿਆਹੇ ਵਰੇ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਮਿਲੀਆਂ ਹਨ। ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਉਨ੍ਹਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਬਰਾਮਦ ਕੀਤੀਆਂ ਗਈਆਂ ਹਨ।


ਪ੍ਰੇਮੀ ਦੋ ਬੱਚਿਆਂ ਦਾ ਪਿਤਾ ਸੀ, ਘਰ ਵਿੱਚ ਰਹਿੰਦਾ ਸੀ ਕਲੇਸ਼


ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ ਦੋ ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਨੇੜਲੇ ਪਿੰਡ ਰੁਪਾਲੋਂ ਦੀ ਰਹਿਣ ਵਾਲੀ ਇੱਕ ਔਰਤ ਨਾਲ ਉਸਦੀ ਦੋਸਤੀ ਹੋ ਗਈ। ਔਰਤ ਵੀ ਵਿਆਹੀ ਹੋਈ ਸੀ। ਪਰ ਉਹ ਆਪਣੇ ਪੇਕੇ ਘਰ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਸਬੰਧਾਂ ਦਾ ਪਤਾ ਇੱਕ-ਦੂਜੇ ਦੇ ਘਰ ਲੱਗ ਗਿਆ ਸੀ ਤੇ ਕਲੇਸ਼ ਰਹਿਣ ਲੱਗਿਆ ਸੀ।


ਇਹ ਵੀ ਪੜ੍ਹੋ: Tree Guard Scam: ਵਿਜੀਲੈਂਸ ਦੀ ਜਾਂਚ 'ਚ ਵੱਡਾ ਖੁਲਾਸਾ, ਕਿਵੇਂ ਸਰਕਾਰੀ ਖ਼ਜਾਨੇ ਨੂੰ ਲੱਗਿਆ ਚੂਨਾ, ਕਿਵੇਂ ਮੰਤਰੀਆਂ ਦੀਆਂ ਜੇਬਾਂ ਭਰੀਆਂ !


ਇਸ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ। ਦੋਵੇਂ ਦੋਰਾਹਾ ਨਹਿਰ ਕਿਨਾਰੇ ਗਏ। ਪਹਿਲਾਂ ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਰੁਮਾਲ ਨਾਲ ਬੰਨ੍ਹੇ ਅਤੇ ਫਿਰ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ।


ਧਾਰਾ 174 ਅਧੀਨ ਕਾਰਵਾਈ ਕੀਤੀ 


ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਜਾਪਦਾ ਹੈ। ਮੌਤ ਦਾ ਹੋਰ ਕੋਈ ਕਾਰਨ ਨਹੀਂ ਹੋ ਸਕਦਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਮਗਰੋਂ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਹਨ।


ਇਹ ਵੀ ਪੜ੍ਹੋ: Sadak Suraksha Force: ਹੁਣ ਪੰਜਾਬ ਦੀਆਂ ਸੜਕਾਂ SSF ਹਵਾਲੇ, CM ਮਾਨ ਨੇ ਲਾਂਚ ਕੀਤੀ ਸੜਕ ਸੁਰੱਖਿਆ ਫੋਰਸ