Ludhiana News: ਸੜਕ 'ਚ ਆਈਆਂ ਤਰੇੜਾਂ, ਲੋਕਾਂ ਦਾ ਦਾਅਵਾ, ਸੀਵਰੇਜ ਦੀ ਗੈਸ ਨਾਲ ਤਿੜਕੀ ਜ਼ਮੀਨ
ਨਗਰ ਨਿਗਮ ਦੇ ਅਧਿਕਾਰੀਆਂ ਨੇ ਸੜਕ ਦੇ ਹਿੱਸੇ 'ਤੇ ਗੈਸ ਦੇ ਪ੍ਰਭਾਵਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਏਅਰ ਕਰਾਸ ਦੀ ਘਾਟ ਕਾਰਨ ਅਜਿਹਾ ਹੋਇਆ ਹੈ।
Punjab News: ਲੁਧਿਆਣਾ ਜ਼ਿਲ੍ਹੇ ਦੇ ਕੋਟ ਮੰਗਲ ਸਿੰਘ ਇਲਾਕੇ ਦੀ ਸੜਕ ਵਿੱਚ ਅਚਾਨਕ ਤਰੇੜਾਂ ਆ ਗਈਆਂ। ਇਹ ਤਰੇੜਾਂ ਸੀਵਰੇਜ ਦੇ ਮੇਨਹੋਲ ਤੱਕ ਆ ਗਈਆਂ ਹਨ। ਆਸਪਾਸ ਰਹਿਣ ਵਾਲੇ ਲੋਕਾਂ ਨੇ ਸ਼ੱਕ ਜਤਾਇਆ ਹੈ ਕਿ ਸੀਵਰ 'ਚ ਗੈਸ ਲੀਕ ਹੋਣ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਗੈਸ ਅੰਦਰੋਂ ਲੀਕ ਹੋਈ ਅਤੇ ਜ਼ਮੀਨ ਨੂੰ ਪਾੜ ਕੇ ਬਾਹਰ ਨਿਕਲ ਗਈ।
ਹਾਲਾਂਕਿ ਨਗਰ ਨਿਗਮ ਦੇ ਅਧਿਕਾਰੀਆਂ ਨੇ ਸੜਕ ਦੇ ਹਿੱਸੇ 'ਤੇ ਗੈਸ ਦੇ ਪ੍ਰਭਾਵਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਏਅਰ ਕਰਾਸ ਦੀ ਘਾਟ ਕਾਰਨ ਅਜਿਹਾ ਹੋਇਆ ਹੈ।
ਇਸ ਮੌਕੇ ਸਥਾਨਕ ਵਾਸੀਆਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਗੈਸਾਂ ਨੂੰ ਸਹੀ ਢੰਗ ਨਾਲ ਛੱਡਣ ਲਈ ਕੁਝ ਕਰਨਾ ਚਾਹੀਦਾ ਹੈ ਤਾਂ ਜੋ ਘਟਨਾਵਾਂ ਤੋਂ ਬਚਿਆ ਜਾ ਸਕੇ ਅਤੇ ਸਭ ਤੋਂ ਵਧੀਆ ਗੱਲ ਇਹ ਹੈ ਕਿ ਸੜਕਾਂ ਦੀ ਸਫਾਈ ਰੱਖੀ ਜਾਵੇ। ਭਾਵੇਂ ਨਿਗਮ ਅਧਿਕਾਰੀ ਨੇ ਦੱਸਿਆ ਕਿ ਇਹ ਸੜਕ ਕਰੀਬ 6 ਮਹੀਨੇ ਪਹਿਲਾਂ ਬਣੀ ਹੋਣ ਕਾਰਨ ਇੱਥੇ ਸੀਵਰੇਜ ਦੀ ਗੈਸ ਲੀਕੇਜ ਨਹੀਂ ਹੋ ਰਹੀ ਹੈ ਪਰ ਸੜਕ ਦੇ ਹੇਠਾਂ ਹਵਾਦਾਰੀ ਦੀ ਘਾਟ ਹੋ ਸਕਦੀ ਹੈ, ਜਿਸ ਕਾਰਨ ਸੜਕ ਟੁੱਟ ਗਈ ਹੈ।
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਸ਼ਹਿਰ ਦੇ ਸੰਘਣੀ ਵਸੋਂ ਵਾਲੇ ਇਲਾਕੇ ਗਿਆਸਪੁਰਾ ’ਚ ਐਤਵਾਰ ਸਵੇਰੇ ਗੈਸ ਲੀਕ ਹੋਣ ਕਾਰਨ ਹਾਦਸਾ ਵਾਪਰਿਆ। ਇੱਥੇ ਜ਼ਹਿਰੀਲੀ ਗੈਸ ਚੜ੍ਹਨ ਨਾਲ ਦੋ ਬੱਚਿਆਂ ਸਣੇ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਕਈ ਲੋਕ ਬਿਮਾਰ ਹੋ ਗਏ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਗੈਸ ਦਾ ਅਸਰ ਇੰਨਾ ਜ਼ਬਰਦਸਤ ਸੀ ਕਿ ਇਲਾਕੇ ਦੇ ਲੋਕ ਛੇ ਘੰਟੇ ਤੱਕ ਦਹਿਸ਼ਤ ਵਿੱਚ ਰਹੇ। ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।