Ludhiana News: ਲੁਧਿਆਣਾ (Ludhiana) ਦੇ ਜਨਕਪੁਰੀ ਦੀ ਇੰਦਰਾ ਕਲੋਨੀ ਵਿੱਚ ਅੱਜ ਦੁਪਹਿਰ ਵੇਲੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਕੁਆਰਟਰ ਵਿੱਚ ਅਚਾਨਕ ਗੈਸ ਸਿਲੰਡਰ ਫੱਟ ਗਿਆ। ਇਸ ਨਾਲ ਸਾਰੇ ਪਾਸੇ ਹਫੜਾ-ਦਫੜੀ ਮੱਚ ਗਈ। ਦੱਸ ਦਈਏ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਕੁਆਰਟਰ ਦੀ ਛੱਤ ਕੁਝ ਹੀ ਸਮੇਂ ਵਿੱਚ ਮਲਬਾ ਬਣ ਕੇ ਢਹਿ ਗਈ।

Continues below advertisement

ਪਰਿਵਾਰਿਕ ਮੈਂਬਰਾਂ ਨੂੰ ਨਹੀਂ ਪਹੁੰਚਿਆ ਕੋਈ ਨੁਕਸਾਨ, ਹੋਇਆ ਬਚਾਅ

Continues below advertisement

ਰਾਹਤ ਦੀ ਗੱਲ ਇਹ ਸੀ ਕਿ ਇਸ ਹਾਦਸੇ ਸਮੇਂ ਪਰਿਵਾਰ ਦੇ ਮੈਂਬਰ ਜਾਂ ਤਾਂ ਸੁਰੱਖਿਅਤ ਦੂਰੀ 'ਤੇ ਸਨ ਜਾਂ ਤਾਂ ਸਮੇਂ 'ਤੇ ਬਾਹਰ ਨਿਕਲ ਗਏ ਸਨ। ਇਸ ਭਿਆਨਕ ਧਮਾਕੇ ਵਿੱਚ ਛੱਤ ਜ਼ਮੀਨ 'ਤੇ ਡਿੱਗ ਗਈ ਅਤੇ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਉਨ੍ਹਾਂ ਨੂੰ ਅਜਿਹਾ ਲੱਗਿਆ ਜਿਵੇਂ ਕੋਈ ਬੰਬ ਫਟ ਗਿਆ ਹੋਵੇ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 2 ਦੀ ਇੱਕ ਪੁਲਿਸ ਟੀਮ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ।

ਅਸਲ ਕਾਰਨਾਂ ਦਾ ਪਤਾ ਲਗਾ ਰਹੀ ਪੁਲਿਸ

ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਗੈਸ ਲੀਕ ਹੋ ਸਕਦੀ ਹੈ, ਪਰ ਪੁਲਿਸ ਹਾਦਸੇ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।