Ludhiana News: ਲੁਧਿਆਣਾ ਦੇ ਗਿਆਸਪੁਰ ਇਲਾਕੇ ਵਿੱਚ ਬੀਤੀ ਰਾਤ ਇੱਕ ਛੋਟਾ ਸਿਲੰਡਰ ਫੱਟ ਗਿਆ। ਧਮਾਕੇ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਉੱਥੇ ਹੀ ਪਰਿਵਾਰ ਵਾਲਿਆਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਸੜੇ ਹੋਏ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਥੋਂ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਲਲਿਤਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਕ੍ਰਿਸ਼ਨਾ ਪੰਡਿਤ ਨੇ ਬਾਹਰੋਂ ਛੋਟਾ ਸਿਲੰਡਰ ਭਰਵਾਇਆ ਸੀ। ਜਿਵੇਂ ਹੀ ਉਸ ਦੀ ਪਤਨੀ ਸੀਮਾ ਨੇ ਖਾਣਾ ਪਕਾਉਣ ਲਈ ਚੁੱਲ੍ਹਾ ਬਾਲਿਆ ਤਾਂ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ।
ਲੋਕਾਂ ਦੀ ਮਦਦ ਨਾਲ ਪਹੁੰਚਾਇਆ ਹਸਪਤਾਲ
ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਕਮਰੇ ਵਿੱਚ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਸਿਲੰਡਰ ਵਿੱਚ ਲੱਗੀ ਅੱਗ ਬੁਝਾਈ ਗਈ। ਕਮਰੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਪਰਿਵਾਰ ਦੇ ਚਾਰ ਜੀਅ ਸੜੇ, ਹਾਲਤ ਗੰਭੀਰ
ਜ਼ਖਮੀਆਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਵਜੋਂ ਹੋਈ ਹੈ। ਕ੍ਰਿਸ਼ਨਾ ਅਤੇ ਸੀਮਾ ਦੇ ਚਿਹਰੇ ਬੁਰੀ ਤਰ੍ਹਾਂ ਸੜ ਗਏ ਹਨ। ਬੱਚੇ ਸ਼ਿਵਮ ਅਤੇ ਸ਼ਿਵਾਨੀ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੀਆਂ ਬਾਹਾਂ ਅਤੇ ਚਿਹਰੇ ਸੜ ਗਏ। ਪੂਰਾ ਪਰਿਵਾਰ ਲਗਭਗ 60 ਪ੍ਰਤੀਸ਼ਤ ਸੜ ਗਿਆ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।