Ludhiala News: ਬੱਚੀ ਨੂੰ ਟੌਫ਼ੀ ਦਿਵਾਉਣ ਦੇ ਬਹਾਨੇ ਅਗਵਾ ਕਰ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ
Ludhiala News: ਲੁਧਿਆਣਾ ਦੀ ਇੱਕ ਅਦਾਲਤ ਨੇ ਘਰ ਦੇ ਬਾਹਰ ਖੇਡ ਰਹੀ ਬੱਚੀ ਨੂੰ ਟੌਫ਼ੀ ਦਿਵਾਉਣ ਬਹਾਨੇ ਅਗਵਾ ਕਰਨ, ਉਸ ਨਾਲ ਜਬਰ-ਜਨਾਹ ਕਰਨ ਤੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰਨ ਦੇ ਦੋਸ਼ ਹੇਠ ਸਖਤ ਫ਼ੈਸਲਾ ਸੁਣਾਉਂਦਿਆਂ ਦੋ ਵਿਅਕਤੀਆਂ ਨੂੰ...
Ludhiala News: ਲੁਧਿਆਣਾ ਦੀ ਇੱਕ ਅਦਾਲਤ ਨੇ ਘਰ ਦੇ ਬਾਹਰ ਖੇਡ ਰਹੀ ਬੱਚੀ ਨੂੰ ਟੌਫ਼ੀ ਦਿਵਾਉਣ ਬਹਾਨੇ ਅਗਵਾ ਕਰਨ, ਉਸ ਨਾਲ ਜਬਰ-ਜਨਾਹ ਕਰਨ ਤੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰਨ ਦੇ ਦੋਸ਼ ਹੇਠ ਸਖਤ ਫ਼ੈਸਲਾ ਸੁਣਾਉਂਦਿਆਂ ਦੋ ਵਿਅਕਤੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਹਾਸਲ ਜਾਣਕਾਰੀ ਅਨੁਸਾਰ ਐਡੀਸ਼ਨਲ ਸੈਸ਼ਨਜ਼ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਸਾਰੇ ਤੱਥਾਂ ਤੇ ਗਵਾਹਾਂ ਦੇ ਆਧਾਰ ’ਤੇ ਬੁੱਧਵਾਰ ਨੂੰ ਇਹ ਫ਼ੈਸਲਾ ਦਿੱਤਾ ਹੈ। ਦੋਸ਼ੀਆਂ ਦੀ ਪਛਾਣ ਵਿਨੋਦ ਸ਼ਾਹ (25) ਵਾਸੀ ਬਲੂਆ, ਉੱਤਰ ਪ੍ਰਦੇਸ਼ ਤੇ ਰੋਹਿਤ ਕੁਮਾਰ ਸ਼ਰਮਾ (23) ਵਾਸੀ ਜਗਦੀਸ਼ਪੁਰਾ, ਹਰਦੋਈ ਵਜੋਂ ਹੋਈ ਹੈ।
ਦੱਸ ਦਈਏ ਕਿ ਫ਼ੈਸਲੇ ਮਰਗੋਂ ਦੋਵੇਂ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਬੱਚੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਤੇ ਦੋਸ਼ੀਆਂ ਨੂੰ 2 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਉਣ ਦਾ ਹੁਕਮ ਵੀ ਜਾਰੀ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਨੋਦ ਸ਼ਾਹ ਪੀੜਤ ਬੱਚੀ ਦੇ ਪਿਤਾ ਦਾ ਭਾਣਜਾ ਹੈ, ਜੋ ਮਾਰਚ 2019 ਨੂੰ ਸ਼ਰਾਬ ਲੈ ਕੇ ਆਪਣੇ ਮਾਮਾ ਕੋਲ ਆਇਆ ਸੀ। ਬੱਚੀ ਦਾ ਪਿਤਾ ਕਿਸੇ ਕੰਮ ਚਲਾ ਗਿਆ ਤੇ ਵਿਨੋਦ ਬੱਚੀ ਨੂੰ ਟੌਫੀਆਂ ਦਿਵਾਉਣ ਦਾ ਬਹਾਨਾ ਲਾ ਕੇ ਆਪਣੇ ਨਾਲ ਲੈ ਗਿਆ। ਜਦੋਂ ਕਾਫ਼ੀ ਸਮਾਂ ਦੋਵੇਂ ਘਰ ਨਹੀਂ ਪਰਤੇ ਤਾਂ ਪਰਿਵਾਰ ਵਾਲਿਆਂ ਨੇ ਭਾਲ ਸ਼ੁਰੂ ਕੀਤੀ।
ਇਸੇ ਦੌਰਾਨ ਪਤਾ ਲੱਗਿਆ ਕਿ ਵਿਨੋਦ ਨਾਲ ਰੋਹਿਤ ਨਾਂ ਦਾ ਵਿਅਕਤੀ ਵੀ ਗਿਆ ਹੈ। ਭਾਲ ਦੌਰਾਨ ਪਰਿਵਾਰ ਨੂੰ ਬੱਚੀ ਦੀ ਲਾਸ਼ ਮਿਲੀ ਸੀ। ਇਸ ਸਬੰਧੀ ਦੋਰਾਹਾ ਥਾਣੇ ’ਚ 10 ਮਾਰਚ 2019 ਨੂੰ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਜਾਂਚ ਦੌਰਾਨ ਸਾਬਤ ਹੋਇਆ ਸੀ ਕਿ ਬੱਚੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦਾ ਕਤਲ ਕੀਤਾ ਗਿਆ ਹੈ। ਅਦਾਲਤ ਵਿੱਚ ਚਾਰ ਸਾਲ ਚੱਲੇ ਇਸ ਕੇਸ ਵਿੱਚ ਅੱਜ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ।
ਇਹ ਵੀ ਪੜ੍ਹੋ: PR in Canada: ਕੈਨੇਡਾ 'ਚ ਪੀਆਰ ਉਡੀਕ ਰਹੇ ਪਰਵਾਸੀਆਂ ਲਈ ਖੁਸ਼ਖਬਰੀ! ਮਿਲੀ ਐਕਸਪ੍ਰੈੱਸ ਐਂਟਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।