Punjab News: ਖੰਨਾ ਵਿੱਚ ਕਬੂਤਰ ਉਡਾਉਣ ਦੇ ਮੁਕਾਬਲੇ ਤੋਂ ਬਾਅਦ ਹੋਏ ਝਗੜੇ ਵਿੱਚ 21 ਸਾਲਾ ਗੁਰਦੀਪ ਸਿੰਘ ਦਾ ਲੋਹੇ ਦੀ ਰਾਡ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਵਿੱਚ ਪੰਜਾਬ ਗਾਇਕ ਕੁਲਦੀਪ ਸਿੰਘ ਵਿੱਕੀ ਉਰਫ਼ ਵੀ-ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਉਸ ਦਾ ਬੇਟਾ ਦਮਨ ਔਜਲਾ ਅਜੇ ਵੀ ਫ਼ਰਾਰ ਹੈ।
ਕਤਲ ਤੋਂ ਡੇਢ ਮਹੀਨੇ ਬਾਅਦ ਵੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਪੀੜਤ ਪਰਿਵਾਰ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਇਸ ਵਾਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਪੁਲਿਸ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ।
ਮ੍ਰਿਤਕ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਸ ਦੀ ਦਾਦੀ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਸੀ। ਮ੍ਰਿਤਕ ਦੀ ਦਾਦੀ ਨੇ ਦੱਸਿਆ ਕਿ ਉਹ ਮਿਹਤਨ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਪਰ ਦੋਸ਼ੀਆਂ ਨੇ ਉਸ ਦੇ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਇਸ ਤੋਂ ਬਾਅਦ ਹੁਣ ਪੁਲਿਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ੀ ਦੇ ਬੇਟੇ ਨੂੰ ਬਚਾਇਆ ਜਾ ਰਿਹਾ ਹੈ ਉਹ ਇਨਸਾਫ਼ ਲੈ ਕੇ ਰਹਿਣਗੇ, ਉਨ੍ਹਾਂ ਨੂੰ ਚਾਹੇ ਗੋਲ਼ੀ ਮਾਰ ਦਿੱਤੀ ਜਾਵੇ ਉਹ ਧਰਨੇ ਤੋਂ ਨਹੀਂ ਹਟਣਗੇ।


ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਦੋਂ ਗ੍ਰਿਫ਼ਤਾਰੀ ਲਈ ਧਰਨਾ ਲਾਇਆ ਗਿਆ ਸੀ ਤਾਂ ਪੁਲਿਸ ਨੇ 5 ਦਿਨਾਂ ਦਾ ਭਰੋਸਾ ਦੇ ਕੇ ਧਰਨਾ ਚੁਕਵਾ ਦਿੱਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਤੋਂ ਬਾਅਦ ਮਜਬੂਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।