Ludhiana News: ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਦੁਕਾਨਾਂ ਉੱਪਰ ਚੀਨੀ ਡੋਰ ਦੀ ਵਿਕਰੀ ਨਹੀਂ ਰੁਕ ਰਹੀ। ਦੁਕਾਨਾਂ ਉੱਪਰ ਸ਼ਰੇਆਮ ਡੋਰ ਵਿਕ ਰਹੀ ਹੈ। ਇਸ ਦੇ ਨਾਲ ਲਗਾਤਾਰ ਕਈ ਭਿਆਨਕ ਹਾਦਸੇ ਵੀ ਵਾਪਰ ਰਹੇ ਹਨ। ਲੁਧਿਆਣਾ ਪੁਲਿਸ ਵੱਲੋਂ ਪਾਬੰਦੀਸ਼ੁਦਾ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪੁਲਿਸ ਨੇ ਚਾਰ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਚੀਨੀ ਡੋਰ ਬਰਾਮਦ ਕੀਤੀ ਹੈ। 



ਥਾਣਾ ਦੁੱਗਰੀ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਫੁੱਲਾਂਵਾਲ ਚੌਕ ਵਿੱਚ ਮੌਜੂਦ ਸੀ। ਇਸ ਦੌਰਾਨ ਪਤਾ ਲੱਗਾ ਕਿ ਰਾਜੇਸ਼ ਮਹਿਰਾ ਵਾਸੀ ਫੁੱਲਾਂਵਾਲ ਚੀਨੀ ਡੋਰ ਵੇਚਦਾ ਹੈ। ਪੁਲਿਸ ਨੇ ਉਸ ਨੂੰ ਫੁੱਲਾਂਵਾਲ ਤੋਂ ਕਾਬੂ ਕਰਕੇ ਉਸ ਪਾਸੋਂ 180 ਗੱਟੂ ਚੀਨੀ ਡੋਰ ਬਰਾਮਦ ਕੀਤੀ ਹੈ। 


ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਗੁਰਮੇਜ ਲਾਲ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਥਾਣੇ ਦੇ ਏਰੀਆ ਵਿੱਚ ਮੌਜੂਦ ਸੀ ਤਾਂ ਪੁਲਿਸ ਨੇ ਪ੍ਰੀਤ ਨਗਰ ਸ਼ਿਮਲਾਪੁਰੀ ਤੋਂ ਪਵਨ ਕੁਮਾਰ ਵਾਸੀ ਆਜ਼ਾਦ ਨਗਰ, ਨਿਊ ਸ਼ਿਮਲਾਪੁਰੀ ਤੇ ਮਹੇਸ਼ ਕੁਮਾਰ ਵਾਸੀ ਜਨਤਾ ਨਗਰ ਨੂੰ ਕਾਬੂ ਕਰਕੇ 129 ਗੱਟੂ ਚੀਨੀ ਡੋਰ ਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ।


ਥਾਣਾ ਸਰਾਭਾ ਨਗਰ ਦੇ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਰਾਜਗੁਰੂ ਨਗਰ ਮਾਰਕੀਟ ’ਚ ਮੌਜੂਦ ਸੀ। ਇਸ ਦੌਰਾਨ ਪਤਾ ਲੱਗਿਆ ਕਿ ਅਭਿਮੰਨਿਊ ਵਧਵਾ ਵਾਸੀ ਭਾਈ ਰਣਧੀਰ ਸਿੰਘ ਨਗਰ, ਪਿੰਡ ਸੁਨੇਤ ਘਨ੍ਹੱਈਏ ਕੱਪੜੇ ਦੀ ਦੁਕਾਨ ਕਰਦਾ ਹੈ ਤੇ ਨਾਲ-ਨਾਲ ਪਾਬੰਦੀਸ਼ੁਦਾ ਡੋਰ ਵੀ ਵੇਚਦਾ ਹੈ। ਪੁਲਿਸ ਨੇ ਉਸ ਨੂੰ ਹੌਂਡਾ ਕਾਰ ਵਿੱਚ ਆਉਂਦੇ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 54 ਗੱਟੂ ਚੀਨੀ ਡੋਰ ਬਰਾਮਦ ਕੀਤੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।