Ludhiana News: ਲੁਧਿਆਣਾ ਦੇ 13 ਥਾਣਿਆਂ ‘ਚ ਲੱਗੇ ਸੋਲਰ ਸਿਸਟਮ, ਡੀਜੀਪੀ ਗੌਰਵ ਯਾਦਵ ਨੇ ਕੀਤਾ ਉਦਘਾਟਨ
ਪੰਜਾਬ ਵਿੱਚ 400 ਥਾਣੇ ਹਨ। ਜਲਦ ਹੀ ਇਨ੍ਹਾਂ ਨੂੰ ਇਸ ਸਕੀਮ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਏ ਜਾਣਗੇ। ਵੱਡੇ ਸ਼ਹਿਰਾਂ ਵਿੱਚ ਬਿਜਲੀ ਦੀ ਖਪਤ ਜ਼ਿਆਦਾ ਹੈ, ਇਸ ਲਈ ਸੋਲਰ ਸਿਸਟਮ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
Ludhiana News: ਪੰਜਾਬ ਦੇ ਲੁਧਿਆਣਾ ਵਿੱਚ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ 13 ਥਾਣਿਆਂ ਵਿੱਚ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਡੀਜੀਪੀ ਯਾਦਵ ਨੇ ਕਿਹਾ ਕਿ ਇਨ੍ਹਾਂ ਦੇ ਲੱਗਣ ਨਾਲ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਥਾਣਿਆਂ ਵਿੱਚ ਸਮੇਂ ਸਿਰ ਬਿਜਲੀ ਦੀ ਲੋੜੀਂਦੀ ਸਪਲਾਈ ਮਿਲੇਗੀ। ਜੇਕਰ ਇਨ੍ਹਾਂ ਦੇ ਲੱਗਣ ਨਾਲ ਥਾਣਿਆਂ ਨੂੰ ਫਾਇਦਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।
🌞Powering towards a #Sustainable #Future!
— DGP Punjab Police (@DGPPunjabPolice) May 26, 2023
Today, I visited @Ludhiana_Police for the launch of Ujaala-a project to install 10 kW solar power plants at 13 Police Stations for eco-friendly practices & energy-efficient solutions (1/3) pic.twitter.com/YWnBe6pPNb
ਇਸ ਮੌਕੇ ਡੀਜੀਪੀ ਯਾਦਵ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਜਲੀ ਦੀ ਬੱਚਤ ਕਰਨੀ ਚਾਹੀਦੀ ਹੈ, ਤਾਂ ਜੋ ਸੂਬੇ ਵਿੱਚ ਲੋੜੀਂਦੀ ਬਿਜਲੀ ਬਣੀ ਰਹੇ ਅਤੇ ਕਿਸੇ ਨੂੰ ਵੀ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਜਲੀ ਦੀ ਬੱਚਤ ਦੇ ਨਾਲ ਆਧੁਨਿਕ ਬਿਜਲੀ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ ਹੈ।
ਇਹ ਵੀ ਪੜ੍ਹੋ: Punjab Drugs Case: ਆਖ਼ਰ ਕਦੋਂ ਹੋਵੇਗੀ ਰਾਜਜੀਤ ਦੀ ਗ੍ਰਿਫ਼ਤਾਰੀ, ਪੰਜਾਬ ਦੇ ਡੀਜੀਪੀ ਦੀ ਚੁੱਪੀ ਖੜ੍ਹੇ ਕਰ ਰਹੀ ਹੈ ਸਵਾਲ
ਦੱਸ ਦਈਏ ਕਿ ਪੰਜਾਬ ਵਿੱਚ 400 ਥਾਣੇ ਹਨ। ਜਲਦ ਹੀ ਇਨ੍ਹਾਂ ਨੂੰ ਇਸ ਸਕੀਮ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਏ ਜਾਣਗੇ। ਵੱਡੇ ਸ਼ਹਿਰਾਂ ਵਿੱਚ ਬਿਜਲੀ ਦੀ ਖਪਤ ਜ਼ਿਆਦਾ ਹੈ, ਇਸ ਲਈ ਸੋਲਰ ਸਿਸਟਮ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :