Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀਆਂ ਲਈ ਮਾਫੀ ਮੰਗੀ ਹੈ। ਉਨ੍ਹਾਂ ਨੇ ਇਹ ਮਾਫੀ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਿੱਖੇ ਸ਼ਬਦੀ ਵਾਰ ਕੀਤੇ ਗਏ ਹਨ।
ਜ਼ਿਕਰ ਕਰ ਦਈਏ ਕਿ ਮੋਗਾ ਵਿੱਚ ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਲਈ ਇੱਕ STP ਪਲਾਂਟ ਦਾ ਉਦਘਾਟਨ ਕੀਤਾ। ਇਹ STP ਪਲਾਂਟ ਮੋਗਾ ਦੇ 4 ਪਿੰਡਾਂ ਵਿੱਚ ਲਗਭਗ 2500 ਏਕੜ ਰਕਬੇ ਵਿੱਚ ਪਾਣੀ ਨੂੰ ਟ੍ਰੀਟ ਕਰਕੇ ਖੇਤੀ ਲਈ ਪਾਣੀ ਦੀ ਸਪਲਾਈ ਕਰੇਗਾ। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਇਸ STP ਪਲਾਂਟ ਦਾ ਉਦਘਾਟਨ ਕਰਨ ਪਹੁੰਚੇ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਫੈਸਲਾ ਕੀਤਾ ਹੈ। ਐਸਟੀਪੀ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਪੰਜਾਬ ਦੇ ਗੰਦੇ ਪਾਣੀ ਨੂੰ ਟ੍ਰੀਟ ਕਰਕੇ ਖੇਤਾਂ ਤੱਕ ਪਹੁੰਚਾਇਆ ਜਾ ਸਕੇ। ਇਹ ਪਲਾਂਟ ਮੋਗਾ ਦੇ 4 ਪਿੰਡਾਂ ਵਿੱਚ ਕਰੀਬ 2500 ਏਕੜ ਰਕਬੇ ਵਿੱਚ ਗੰਦੇ ਪਾਣੀ ਨੂੰ ਟ੍ਰੀਟ ਕਰਕੇ ਖੇਤੀ ਲਈ ਪਾਣੀ ਸਪਲਾਈ ਕਰੇਗਾ। ਮੋਗਾ ਤੋਂ ਬਾਅਦ ਹੁਣ ਧਰਮਕੋਟ ਇਲਾਕੇ ਵਿੱਚ ਵੀ ਐਸਟੀਪੀ ਪਲਾਟ ਬਣਾਏ ਜਾਣਗੇ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਤੋਂ ਮੁਆਫ਼ੀ ਮੰਗਣ ਵਾਲੇ ਬਿਆਨ 'ਤੇ ਕਿਹਾ ਕਿ ਅਜਿਹੀਆਂ ਗੱਲਾਂ ਨਾ ਕਰੋ, ਜਿਸ ਲਈ ਮੁਆਫ਼ੀ ਮੰਗਣੀ ਪਵੇ। ਉਨ੍ਹਾਂ ਕਿਹਾ ਕਿ ਡਾਇਨਾਸੋਰ ਆ ਸਕਦੇ ਹੈ ਪਰ ਅਕਾਲੀ ਸਰਕਾਰ ਨਹੀਂ ਆ ਸਕਦੀ। ਜੋ ਇਨ੍ਹਾਂ ਦੇ ਹਾਲਾਤ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਹ ਸਰਕਾਰ 'ਚ ਸਨ ਤਾਂ ਇਨ੍ਹਾਂ ਵਿੱਚ ਬਹੁਤ ਆਕੜ ਸੀ। ਹੁਣ ਉਹ ਗੁਰੂ ਘਰ ਜਾ ਕੇ ਮੁਆਫੀ ਮੰਗ ਰਹੇ ਹਨ। ਉਨ੍ਹਾਂ ਨੇ ਜਿਸ ਤਰ੍ਹਾਂ ਦੇ ਘਿਨਾਉਣੇ ਕੰਮ ਕੀਤੇ ਹਨ ਉਸਦੀ ਸਜ਼ਾ ਮਿਲਣੀ ਹੈ।
ਜ਼ਿਕਰ ਕਰ। ਦਈਏ। ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀਆਂ ਲਈ ਮਾਫੀ ਮੰਗੀ ਹੈ। ਉਨ੍ਹਾਂ ਨੇ ਇਹ ਮਾਫੀ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸਾਰੀ ਉਮਰ ਮਲਾਲ ਰਿਹਾ। ਕਿ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਬੇਅਦਬੀ ਹੋਈ ਤੇ ਅਜਿਹੀ ਸਥਿਤੀ ਪੈਦਾ ਹੋਈ। ਉਨ੍ਹਾਂ ਨੂੰ ਇਹ ਕੇਸ ਸੀਬੀਆਈ ਨੂੰ ਸੌਂਪਣਾ ਪਿਆ ਤੇ ਉਹ ਖੁਦ ਦੋਸ਼ੀਆਂ ਨੂੰ ਨਹੀਂ ਫੜ ਸਕੇ।