Punjab Politics: ਪੰਜਾਬ ਦੀਆਂ ਚੋਣਾਂ ਵਿੱਚ ਕੁਝ ਹੀ ਦਿਨ ਹੀ ਰਹਿ ਗਏ ਹਨ, ਇਸ ਮੌਕੇ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਮੌਕੇ ਲੁਧਿਆਣਾ ਸੀਟ ਤੋਂ ਇੱਕ ਨਵਾਂ ਵਿਵਾਦ ਖੜ੍ਹਾ ਹੁੰਦਾ ਦਿਖਾਈ ਦੇ ਰਿਹਾ ਹੈ। 


ਦਰਅਸਲ, ਕਾਂਗਰਸ ਤੋਂ ਕੱਢੇ ਗਏ ਕਮਲਜੀਤ ਸਿੰਘ ਬਰਾੜ ਨੇ ਚੋਣ ਪ੍ਰਚਾਰ ਦੌਰਾਨ ਹੋਰਡਿੰਗਸ ਉੱਤੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਆਪਣੀ ਤਸਵੀਰ ਲਾਈ ਗਈ ਹੈ ਜਿਸ ਦੀ ਫੋਟੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਗਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਵਾਲ ਪੁੱਛੇ ਗਏ ਹਨ।






ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ ਉੱਤੇ ਲਿਖਿਆ ਗਿਆ, ਕੀ ਕਮਲਜੀਤ ਸਿੰਘ ਬਰਾੜ ਨੂੰ ਸਰਦਾਰ ਅੰਮ੍ਰਿਤਪਾਲ ਸਿੰਘ ਦੀ ਫੋਟੋ ਵਰਤਣ ਦੀ ਇਜਾਜ਼ਤ ਹੈ?


ਕਮਲਜੀਤ ਬਰਾੜ ਦੇ ਪਿਤਾ ਦਰਸ਼ਨ ਸਿੰਘ ਬਰਾੜ 1992 ਵਿੱਚ ਬੇਅੰਤ ਸਿੰਘ ਦੀ ਸਰਕਾਰ ਵਿਚ ਵਿਧਾਇਕ ਸਨ, ਜਦੋਂ ਸ਼ਹੀਦ ਭਾਈ ਰਸ਼ਪਾਲ ਸਿੰਘ ਛੰਦੜਾਂ, ਉਨ੍ਹਾਂ ਦੇ ਪਿਤਾ ਅਤੇ ਮਾਤਾ ਜੀ, ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਸਮੇਤ ਹੋਰ ਅਣਗਿਣਤ ਬੇਕਸੂਰ ਸਿੱਖਾਂ ਦਾ ਮੁਕਾਬਲਾ ਉਸੇ ਸਰਕਾਰ ਦੁਆਰਾ ਬਣਾਇਆ ਗਿਆ ਸੀ ਅਤੇ ਸ਼ਹੀਦ ਛੰਦੜਾਂ ਦੇ ਸਪੁੱਤਰ ਸਰਦਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਲੁਧਿਆਣਾ ਹਲਕੇ ਤੋਂ ਬਰਾੜ ਦੇ ਵਿਰੋਧੀ ਹਨ ਪਰ ਜਿਸ ਨੂੰ ਪੰਥਕ ਵਜੋਂ ਦਰਸਾਇਆ ਜਾ ਰਿਹਾ ਹੈ ਉਹ ਹੈ ਕਮਲਜੀਤ ਬਰਾੜ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।