ਲੁਧਿਆਣਾ ਜ਼ਿਲ੍ਹੇ ਦਾ ਰਾਏਕੋਟ ਵਿੱਚ ਇੱਕ ਸ਼ਰਾਬੀ ਨੇ ਬੇਜ਼ੁਬਾਨ ਉੱਤੇ ਤਸ਼ੱਦਦ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਦਰਅਸਲ ਸ਼ਰਾਬੀ ਸੜਕ ਤੋਂ ਦੀ ਲੰਘ ਰਿਹਾ ਸੀ ਤਾਂ ਇਸ ਦੌਰਾਨ ਕੁੱਤੇ ਉਸ ਨੂੰ ਦੇਖ ਕੇ ਭੌਂਕਣ ਲੱਗਗਏ ਜਿਸ ਤੋਂ ਬਾਅਦ ਨੇ ਗ਼ੁੱਸੇ ਵਿੱਚ ਕੁੱਤਿਆਂ ਉੱਤੇ ਡਾਂਗ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਕੁੱਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।


ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਦਈ ਜਿਸ ਤੋਂ ਬਾਅਦ ਕੁਝ ਕੁੱਤਾ ਪ੍ਰੇਮੀ ਉੱਥੇ ਪਹੁੰਚੇ ਤੇ ਕੁੱਤੇ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਉਸ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ।


ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਉਰਫ਼ ਕਾਕਾ ਵਾਸੀ ਈਦਗਾਹ ਰੋਡ ਰਾਏਕੋਟ ਵਜੋਂ ਹੋਈ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਿਸ ਤੋਂ ਬਾਅਦ ਦੋਸ਼ੀ ਖਿਲਾਫ ਥਾਣਾ ਸਦਰ 'ਚ ਪਸ਼ੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਆਪਣੇ ਘਰੋਂ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ 0ਲਈ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :