Ludhiana News: ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਐਤਵਾਰ ਨੂੰ ਡੌਗ ਸ਼ੋਅ (ਕੁੱਤਿਆਂ ਦੀ ਪ੍ਰਦਰਸ਼ਨੀ) ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਕੀਤਾ। ਉਨ੍ਹਾਂ ਨੇ ਸਮਾਜ ਦੇ ਵਿਕਾਸ ਦੌਰਾਨ ਘਰੇਲੂ ਜਾਨਵਰਾਂ ਤੇ ਸਾਥੀ ਜਾਨਵਰਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਹਥਿਆਰਬੰਦ ਬਲਾਂ ਵਿੱਚ ਕੁੱਤਿਆਂ ਦੇ ਯੋਗਦਾਨ ਬਾਰੇ ਗੱਲ ਕੀਤੀ। ਉਦਘਾਟਨੀ ਸੈਸ਼ਨ ਦੌਰਾਨ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਡੌਗ ਸਕੁਐਡ ਦਾ ਵਿਸ਼ੇਸ਼ ਪ੍ਰਦਰਸ਼ਨ ਵੀ ਕੀਤਾ ਗਿਆ।



ਯੂਨੀਵਰਸਿਟੀ ਵਿੱਚ ਲਾਏ ਗਏ ਇਸ ਡੌਗ ਸ਼ੋਅ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਐਤਵਾਰ ਸਵੇਰ ਤੋਂ ਹੀ ਲੋਕ ਆਪਣੇ ਪਾਲਤੂ ਕੁੱਤਿਆਂ ਨੂੰ ਲੈ ਕੇ ਯੂਨੀਵਰਸਿਟੀ ਪਹੁੰਚਣੇ ਸ਼ੁਰੂ ਹੋ ਗਏ। ਦੁਪਹਿਰ ਸਮੇਂ ਤੱਕ ਡੌਗ ਸ਼ੋਅ ਆਪਣੇ ਪੂਰੇ ਜ਼ੋਬਨ ’ਤੇ ਸੀ। ਇਸ ਦੌਰਾਨ ਵੱਖ-ਵੱਖ ਨਸਲਾਂ ਦੇ ਕੁੱਤਿਆਂ ਦੇ ਮੁਕਾਬਲੇ ਵੀ ਕਰਵਾਏ ਗਏ। 


ਇਸ ਮੌਕੇ ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮਨੁੱਖ ਤੇ ਕੁੱਤੇ ਦੇ ਲੰਮੇ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਇਹ ਰਿਸ਼ਤਾ ਹੋਰ ਮਹੱਤਵਪੂਰਨ ਹੋ ਗਿਆ ਹੈ ਤੇ ਲੋਕ ਪਾਲਤੂ ਜਾਨਵਰਾਂ ਨੂੰ ਪਰਿਵਾਰਕ ਮੈਂਬਰਾਂ ਵਾਂਗ ਰੱਖਦੇ ਹਨ। ਉਨ੍ਹਾਂ ਯੂਨੀਵਰਸਿਟੀ ਵੱਲੋਂ ਪਾਲਤੂ ਜਾਨਵਰਾਂ ਦੇ ਮਾਲਕਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੇ ਸਹੂਲਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਇਸ ਖੇਤਰ ਦੇ ਵਿਕਾਸ ਲਈ ਨਵੀਆਂ ਨੀਤੀਆਂ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ। 


ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਸਵਾਗਤ ਕਰਦਿਆਂ ਆਖਿਆ ਕਿ ਪ੍ਰਦਰਸ਼ਨੀ ਦੌਰਾਨ ਵਧੀਆ ਕਿਸਮ ਦੇ ਨਸਲੀ ਮੁਕਾਬਲੇ ਕਰਵਾਏ ਗਏ। ਡਾ. ਐਚਐਸ ਢੱਲਾ ਨੂੰ ਉੱਤਰੀ ਭਾਰਤ ਵਿਚ ਪਹਿਲਾ ਡੌਗ ਪਾਰਕ ਸਥਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੱਕ ਸੋਵੀਨਰ ਵੀ ਜਾਰੀ ਕੀਤਾ ਗਿਆ। ਪ੍ਰਬੰਧਕੀ ਸਕੱਤਰ ਡਾ. ਧੀਰਜ ਗੁਪਤਾ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ 100 ਤੋਂ ਵੱਧ ਮਾਲਕਾਂ ਨੇ ਆਪਣੇ ਕੁੱਤਿਆਂ ਦਾ ਪ੍ਰਦਰਸ਼ਨ ਕੀਤਾ। 


ਡਾ. ਇੰਦਰਜੀਤ ਸਿੰਘ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਯੂਨੀਵਰਸਿਟੀ ਵਿਖੇ ਕੁੱਤਿਆਂ ਦੀਆਂ ਬਿਮਾਰੀਆਂ ਦਾ ਸਫਲ ਇਲਾਜ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੀ ਸਨਮਾਨ ਦਿੱਤਾ ਗਿਆ। ਇਸ ਮੌਕੇ ਪਾਲਤੂ ਕੁੱਤਿਆਂ ਦੀ ਖੁਰਾਕ ਹੋਰ ਸਾਮਾਨ ਦੇ ਸਟਾਲ ਵੀ ਲਾਏ ਗਏ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ