ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਗੰਭੀਰ ਹੈ। ਸਰਕਾਰ ਵੱਲੋਂ ਪੁਰਾਣੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਲਗਾਤਾਰ ਹਿੰਸਕ ਘਟਨਾਵਾਂ ਦਾ ਕਾਰਨ ਬਣ ਰਹੇ ਹਨ।
ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਲਈ ਕੁਰਬਾਨੀ ਦਿੱਤੀ। ਉਹ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਪੁੱਜੇ ਹਨ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕੇ ਜਾਣ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮਜੀਠੀਆ ਵਰਗੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸੂਬਾ ਸਰਕਾਰ ਤੋਂ ਮੰਗੇ ਗਏ ਜਵਾਬ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਹਰ ਰੋਜ਼ ਵਾਪਰ ਰਹੀਆਂ ਘਟਨਾਵਾਂ ਦਾ ਇੱਕ ਕਾਰਨ ਹੈ। ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੇ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ