ਪੜਚੋਲ ਕਰੋ

Ludhiana News : ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Ludhiana News : ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ

Ludhiana News : ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਨਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ਉੱਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) ‘ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ ਸ਼ਾਮਲ ਹੈ।

ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ।

ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ।

ਡਾ: ਨਿੱਜਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਡਾ: ਨਿੱਜਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ ਹਾਜਰ ਸਨ। ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ।
 
 ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ 'ਤੇ ਪੂਰੀ ਐਮਰਜੈਂਸੀ ਦਾ ਐਲਾਨ, ਜਾਣੋ ਕੀ ਹੈ ਕਾਰਨ?

ਡਾ: ਨਿੱਜਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ।
 
 ਇਹ ਵੀ ਪੜ੍ਹੋ : ਜਲੰਧਰ ਉਪ ਚੋਣ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼, ਭਾਜਪਾ ਨੇ ਪੰਜਾਬ ਸਰਕਾਰ 'ਤੇ ਲਾਏ ਦੋਸ਼

100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ ਵਿਰੁੱਧ, ਨਗਰ ਨਿਗਮ ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ। ਡਾ: ਨਿੱਜਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਬਿਜਲੀ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਪੰਜਾਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਬਿਜਲੀ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 10-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 10-12-2024
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Advertisement
ABP Premium

ਵੀਡੀਓਜ਼

Akali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲਸੁਖਬੀਰ ਬਾਦਲ ਨੂੰ ਨਰਾਇਣ ਸਿੰਘ ਚੌੜਾ ਨੇ ਡੰਗ ਲਿਆ, ਸੁਖਬੀਰ ਪਹਿਲਾਂ ਇਨ੍ਹਾਂ ਦੇ ਹੱਕ 'ਚ ਬੋਲਦੇ ਸੀ,ਨਰੈਣ ਸਿੰਘ ਚੌੜਾ ਦਾ ਨਿਕਲਿਆ UP ਲਿੰਕ ! ਅਦਾਲਤ ਨੇ ਪੁਲਸ ਨੂੰ ਦਿੱਤਾ ਰਿਮਾਂਡSukhbir Badal ਨੇ ਗੁਨਾਹ ਕਬੂਲ ਕਰ ਲਏ ਤਾਂ ਸਰਕਾਰ ਉਸ ਖ਼ਿਲਾਫ਼ ਕਿਉਂ ਨਹੀਂ ਕਰਦੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਬਿਜਲੀ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਪੰਜਾਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਬਿਜਲੀ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 10-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 10-12-2024
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਭੁੱਲ ਜਾਓਗੇ ਕੈਂਸਰ, ਡਾਇਬਟੀਜ਼ ਅਤੇ ਦਿਲ ਦੀਆਂ ਬਿਮਾਰੀਆਂ ਦੇ ਨਾਮ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਭੁੱਲ ਜਾਓਗੇ ਕੈਂਸਰ, ਡਾਇਬਟੀਜ਼ ਅਤੇ ਦਿਲ ਦੀਆਂ ਬਿਮਾਰੀਆਂ ਦੇ ਨਾਮ
ਸਰੀਰ 'ਚ ਹੋਣ ਲੱਗ ਪਏ ਆਹ ਬਦਲਾਅ ਤਾਂ ਹੋ ਜਾਓ ਸਾਵਧਾਨ, ਕਿਤੇ ਹਾਰਟ ਅਟੈਕ ਦਾ ਸੰਕੇਤ ਤਾਂ ਨਹੀਂ
ਸਰੀਰ 'ਚ ਹੋਣ ਲੱਗ ਪਏ ਆਹ ਬਦਲਾਅ ਤਾਂ ਹੋ ਜਾਓ ਸਾਵਧਾਨ, ਕਿਤੇ ਹਾਰਟ ਅਟੈਕ ਦਾ ਸੰਕੇਤ ਤਾਂ ਨਹੀਂ
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Embed widget