Surjit Patar Cremation: ਪੰਜਾਬੀ ਦੇ ਉੱਘੇ ਕਵੀ ਅਤੇ ਲੇਖਕ ਡਾ. ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ 79 ਸਾਲ ਦੀ ਉਮਰ ਵਿੱਚ ਲੁਧਿਆਣਾ 'ਚ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹੇ।


ਮੁੱਖ ਮੰਤਤਰੀ ਭਗਵੰਤ ਮਾਨ ਨੇ ਲਿਖਿਆ,ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ... ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ...ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ...  ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹਿਣਗੀਆਂ…






14 ਜਨਵਰੀ 1945 ਨੂੰ ਜਨਮੇ ਪਾਤਰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਨਾਲ ਸਬੰਧਿਤ ਸਨ, ਜਿੱਥੋਂ ਉਨ੍ਹਾਂ ਨੇ ਆਪਣਾ ਨਾਮ ਸੁਰਜੀਤ ਪਾਤਰ ਲਿਆ।  ਡਾ. ਸੁਰਜੀਤ ਪਾਤਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਡਾ. ਸੁਰਜੀਤ ਪਾਤਰ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।