Ludhiana News: ਪੰਜਾਬ ਸਰਕਾਰ ਤੇ ਪਟਵਾਰੀਆਂ ਵਿੱਚ ਕਲੇਸ਼ ਹਰ ਲੰਘਦੇ ਦਿਨ ਨਾਲ ਵਧਦਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਧਿਰਾਂ ਵਿੱਚੋਂ ਕੋਈ ਵੀ ਪਿੱਛੇ ਹਟਣ ਨੂੰ ਤਿਆਰ ਨਹੀਂ ਜਾਪ ਰਿਹਾ। ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਫ਼ਸਰਾਂ ਨੂੰ ਵਾਧੂ ਚਾਰਜ ਸੌਂਪ ਦਿੱਤੇ ਹਨ ਤਾਂ ਕਿ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।


ਪਟਵਾਰੀਆਂ ਦੀ ਥਾਂ ਦੂਜੇ ਅਫ਼ਸਰਾਂ ਨੂੰ ਦਿੱਤਾ ਵਾਧੂ ਚਾਰਜ


ਜ਼ਿਕਰ ਕਰ ਦਈਏ ਕਿ ਪੰਜਾਬ ਭਰ ਦੇ ਪਟਵਾਰੀਆਂ ਵਲੋਂ ਚਲਾਈ ਜਾ ਰਹੀ ਕਲਮ ਛੋੜ ਹੜਤਾਲ ਦੇ ਚੱਲਦਿਆ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪਟਵਾਰੀਆਂ ਅਤੇ ਹੜਤਾਲ ਤੇ ਗਏ ਹੋਰ ਕਾਮਿਆਂ ਦੀ ਥਾਂ 'ਤੇ ਵਿਭਾਗ ਦੇ ਹੋਰਨਾਂ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ।


ਪਿੰਡਾਂ ਦੇ ਮੋਹਤਬਾਰਾਂ ਤੇ ਹੋਰਨਾਂ ਅਫ਼ਸਰਾਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ


ਇਸ ਵਿੱਚ ਕਿਹਾ ਗਿਆ ਹੈ ਕਿ ਤਸਦੀਕ ਦੇ ਲਈ ਜੇ ਪਟਵਾਰੀ ਉਪਲੱਬਧ ਨਹੀਂ ਹੈ ਤਾਂ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਪਿੰਡ ਦੇ ਸਰਪੰਚ ਪਿੰਡ ਦੇ ਨੰਬਰਦਾਰ ਅਤੇ ਹੈਡ ਮਾਸਟਰਾਂ ਨੂੰ ਇਹ ਅਧਿਕਾਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਲੈਂਡ ਰਿਕਾਰਡ ਸਬੰਧੀ ਰਿਪੋਰਟ ਤਹਿਸੀਲ 'ਚ ਮੌਜੂਦ ਏਐਸਐਮਐਨ ਜਾਰੀ ਕਰੇਗਾ। ਪਟਵਾਰੀਆਂ ਦੇ ਨਾਲ ਸਬੰਧਤ ਹੋਰ ਵੀ ਕਈ ਕੰਮ ਕਾਜ ਤਹਿਸੀਲ ਦਫ਼ਤਰ ਦੇ ਵਿੱਚ ਮੌਜੂਦ ਅਧਿਕਾਰੀਆਂ ਨੂੰ ਸੌਂਪੇ ਗਏ ਹਨ ਤਾਂ ਜੋ ਇਸ ਸਬੰਧੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇ। 


ਇਹ ਵੀ ਪੜ੍ਹੋ: Punjab News: ਸੀਐਮ ਮਾਨ ਨੇ ਫੀਲਡ 'ਚ ਉਤਾਰੇ ਨਵੇਂ ਪਟਵਾਰੀ, ਸਿਖਲਾਈ ਭੱਤਾ 5000 ਤੋਂ ਵਧਾ ਕੇ 18,000 ਰੁਪਏ ਕੀਤਾ


ਨੋਟੀਫਿਕੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ ਲੁਧਿਆਣਾ ਗੌਤਮ ਜੈਨ ਨੇ ਕਿਹਾ ਕਿ ਮਾਨਯੋਗ ਡੀ ਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਨੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਕੰਮ ਨਹੀਂ ਰੁਕਣੇ ਚਾਹੀਦੇ ਇਸ ਕਰਕੇ ਇਹ ਫੈਸਲਾ ਲਿਆ ਗਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।