ED Raid: ਖੰਨਾ ਵਿੱਚ ਈਡੀ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਹੋਇਆ ਸੀ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ। ਉੱਥੇ ਹੀ ਇਹ ਆਗੂ ਗੁਰਕੀਰਤ ਕੋਟਲੀ ਦੇ ਬਹੁਤ ਕਰੀਬੀ ਦੱਸਿਆ ਜਾ ਰਿਹਾ ਹੈ।