Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ,ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੀ ਚੋਣ ਹੋਈ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ,ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੀ ਚੋਣ ਹੋਈ ਹੈ।
ਦੱਸ ਦੇਈਏ ਕਿ ਲੁਧਿਆਣਾ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਦੋਵਾਂ ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਇਸ ਸਾਲ ਦੇਸ਼ ਭਰ 'ਚੋਂ ਆਈਆਂ ਅਰਜ਼ੀਆਂ ਦੇ ਆਧਾਰ 'ਤੇ ਇਸ ਐਵਾਰਡ ਲਈ 50 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਲੁਧਿਆਣਾ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੇ ਨਾਂਅ ਸ਼ਾਮਲ ਹਨ।ਇਸ ਸੂਚੀ ਵਿੱਚ ਅਧਿਆਪਕਾਂ ਨੂੰ 5 ਸਤੰਬਰ ਨੂੰ ਅਵਾਰਡ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ, ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜਿਸ ਵਿੱਚੋਂ ਰਾਸ਼ਟਰੀ ਪੱਧਰ ਦੇ ਨਿਰਣਾਇਕ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ 'ਤੇ 50 ਦੀ ਚੋਣ ਕੀਤੀ ਹੈ। ਇਸ ਵਾਰ ਅਧਿਆਪਕਾਂ ਦੀ ਸਿੱਖਿਆ ਖੇਤਰ ਵਿੱਚ 10 ਸਾਲ ਦੀ ਸੇਵਾ ਹੋਣੀ ਜ਼ਰੂਰੀ ਸੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ 1500 ਸ਼ਬਦਾਂ ਦੀ ਐਪਲੀਕੇਸ਼ਨ ਵਿੱਚ ਬਿਆਨ ਕਰਨਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।