Electronic voting: ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਕੌਮੀ ਸੁਰੱਖਿਆ ਲਈ ਸਭ ਤੋਂ ਵੱਡਾ ਖਤਰਾ, ਉੱਘੇ ਵਿਗਿਆਨੀ ਦਾ ਹੋਸ਼ ਉਡਾ ਦੇਣ ਵਾਲਾ ਦਾਅਵਾ
Electronic voting: ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਸੁਰੱਖਿਅਤ ਨਹੀਂ ਹਨ। ਇਹ ਹੈਕ ਹੋ ਸਕਦੀਆਂ ਹਨ। ਇਹ ਦਾਅਵਾ ਉੱਘੇ ਵਿਗਿਆਨੀ ਬੀਐਸ ਔਲਖ ਨੇ ਕੀਤਾ ਹੈ।
Ludhiana News: ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਸੁਰੱਖਿਅਤ ਨਹੀਂ ਹਨ। ਇਹ ਹੈਕ ਹੋ ਸਕਦੀਆਂ ਹਨ। ਇਹ ਦਾਅਵਾ ਉੱਘੇ ਵਿਗਿਆਨੀ ਬੀਐਸ ਔਲਖ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾ ਸਿਰਫ ਤੰਦਰੁਸਤ, ਮਜ਼ਬੂਤ ਤੇ ਪਾਰਦਰਸ਼ੀ ਲੋਕਤੰਤਰ ਲਈ ਖਤਰਾ ਹਨ ਬਲਕਿ ਇਹ ਸਾਡੀ ਰਾਸ਼ਟਰੀ ਸੁਰੱਖਿਆ ਲਈ ਵੀ ਬਹੁਤ ਵੱਡਾ ਖਤਰਾ ਹਨ।
ਹੋਰ ਪੜ੍ਹੋ : ਮੁਹਾਲੀ-ਚੰਡੀਗੜ੍ਹ ਦੀ ਹੱਦ ਤੋਂ ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ, ਖੁਫੀਆ ਏਜੰਸੀਆਂ ਮੁੜ ਅਲਰਟ
ਇੱਥੇ ਸੋਮਵਾਰ ਨੂੰ ਕਰਵਾਏੇ ਇੱਕ ਸੈਮੀਨਾਰ ਦੌਰਾਨ ਔਲਖ ਨੇ ਕਿਹਾ ਕਿ ਆਏ ਦਿਨ ਅਸੀਂ ਵੱਖ ਵੱਖ ਇਲੈਕਟ੍ਰਾਨਿਕ ਸਿਸਟਮ ਦਾ ਸਹਾਰਾ ਲੈ ਕੇ ਕੀਤੇ ਜਾਣ ਵਾਲੇ ਧੋਖਿਆਂ ਬਾਰੇ ਪੜ੍ਹਦੇ ਹਾਂ। ਲੋਕਾਂ ਦਾ ਨਿੱਜੀ ਡਾਟਾ ਚੋਰੀ ਕਰ ਲਿਆ ਜਾਂਦਾ ਹੈ। ਕਈ ਤਰ੍ਹਾਂ ਦੇ ਸਾਫਟਵੇਅਰ ਤੱਕ ਬਣ ਚੁੱਕੇ ਹਨ। ਕਿਸੇ ਦੇ ਵੀ ਮੋਬਾਈਲ, ਲੈਪਟਾਪ ਨੂੰ ਬਿਨਾਂ ਟੱਚ ਕੀਤੇ ਹੈਕ ਕਰ ਲਿਆ ਜਾਂਦਾ ਹੈ।
ਔਲਖ ਨੇ ਕਿਹਾ ਕਿ ਇਹ ਸਾਰਾ ਕੁਝ ਖਾਸ ਕਿਸਮ ਦੀ ਠੱਗੀ ਮਾਰਨ ਵਾਲੇ ਸਾਫਟਵੇਅਰ ਦੀ ਮਦਦ ਨਾਲ ਕੀਤਾ ਜਾਂਦਾ ਹੈ ਪਰ ਅੱਜਕਲ੍ਹ ਇੱਕ ਹੋਰ ਕਿਸਮ ਦੇ ਬਹੁਤ ਹੀ ਸ਼ਕਤੀਸ਼ਾਲੀ ਤੇ ਖਤਰਨਾਕ ਸਾਫਟਵੇਅਰ ਆ ਚੁੱਕੇ ਹਨ। ਇਨ੍ਹਾਂ ਨੂੰ ਟੈਸਟ ਰਿਗਿੰਗ ਸਾਫਟਵੇਅਰ ਕਿਹਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਤੋਂ ਬਾਅਦ ਇਲੈਕਟ੍ਰਾਨਿਕ ਮਸ਼ੀਨਾਂ ਬਿਲਕੁਲ ਇਨਸਾਨਾਂ ਦੀ ਤਰ੍ਹਾਂ ਮਹਿਸੂਸ ਕਰਨ ਲੱਗਦੀਆਂ ਹਨ। ਫਿਰ ਉਹ ਇਨਸਾਨਾਂ ਵਾਂਗ ਹੀ ਧੋਖਾ ਦੇਣ ਲੱਗਦੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਬੰਦ ਕਰਵਾ ਕੇ ਬੈਲਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।