Ludhiana News: ਖੰਨਾ 'ਚ ਲੁਧਿਆਣਾ ਦੇ ਰਹਿਣ ਵਾਲੇ ਰਾਜਨ ਸਲੂਜਾ (48) ਨੂੰ ਉਸਦੇ ਹੀ ਦੋਸਤਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਉਸ ਦੇ ਸਾਥੀ ਜਗਜੀਤ ਸਿੰਘ (ਜੋ ਕਿ ਫਾਈਨਾਂਸਰ ਦਾ ਕੰਮ ਕਰਦਾ ਹੈ), ਨੇ ਰਾਹੁਲ ਕਪੂਰ, ਸੁਰੇਸ਼ ਅਤੇ ਹਰੀਓਮ ਨਾਲ ਮਿਲ ਕੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਰਾਜਨ ਸਲੂਜਾ ਦੀ ਹੱਦ ਤੋਂ ਵੱਧ ਕੁੱਟਮਾਰ ਕੀਤੀ ਇਸ ਤੋਂ ਬਾਅਦ ਉਸ ਨੂੰ ਕਾਰ ਵਿਚ ਬਿਠਾ ਕੇ ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਛੱਡ ਦਿੱਤਾ।ਜਿਸ ਤੋਂ ਬਾਅਦ ਇਲਾਜ ਦੌਰਾਨ ਰਾਜਨ ਸਲੂਜਾ ਦੀ ਮੌਤ ਹੋ ਗਈ। ਪੁਲਿਸ ਨੇ ਰਾਜਨ ਸਲੂਜਾ ਪੁੱਤਰ ਯੋਗੇਸ਼ ਦੇ ਬਿਆਨਾਂ ’ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ
ਮ੍ਰਿਤਕ ਦੇ ਲੜਕੇ ਯੋਗੇਸ਼ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਦੋਸ਼ੀ ਐਤਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਆਏ ਕਿਉਂਕਿ ਮੇਰੇ ਪਿਤਾ ਉਸ ਨਾਲ ਆਪਣੀ ਫਾਈਨਾਂਸਰ ਕੰਪਨੀ 'ਚ ਕੰਮ ਕਰਦੇ ਸਨ। ਉਹ ਮੇਰੇ ਪਿਤਾ ਨੂੰ ਇਹ ਕਹਿ ਕੇ ਨਾਲ ਲੈ ਗਿਆ ਕਿ ਉਹ ਥੋੜ੍ਹੀ ਦੇਰ ਬਾਅਦ ਵਾਪਸ ਆ ਜਾਵੇਗਾ।ਪਰ ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਮੈਂ ਆਪਣੇ ਪਿਤਾ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਦਾ ਫ਼ੋਨ ਬੰਦ ਸੀ। ਜਦੋਂ ਮੈਂ ਮੁਲਜ਼ਮ ਜਗਦੀਸ਼ ਸਿੰਘ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਅਸੀਂ ਤੁਹਾਡੇ ਪਿਤਾ ਨੂੰ ਸਮਰਾਲਾ ਚੌਕ ਲੁਧਿਆਣਾ ਨੇੜੇ ਛੱਡ ਦਿੱਤਾ ਹੈ।
ਪੁਲਿਸ ਨੇ ਦਿੱਤੀ ਜਾਣਕਾਰੀ
ਯੋਗੇਸ਼ ਨੇ ਅੱਗੇ ਦੱਸਿਆ ਕਿ ਜਦੋਂ ਅਸੀਂ ਸਮਰਾਲਾ ਚੌਕ 'ਤੇ ਪਹੁੰਚੇ ਤਾਂ ਉਥੇ ਕੋਈ ਨਹੀਂ ਸੀ, ਜਿਸ ਤੋਂ ਬਾਅਦ ਮੇਰੇ ਭਰਾ ਇਸ਼ਾਂਤ ਸਿੰਗਲਾ ਦਾ ਦੋਰਾਹਾ ਥਾਣੇ ਤੋਂ ਫੋਨ ਆਇਆ। ਉਸ ਨੇ ਦੱਸਿਆ ਕਿ ਸਾਨੂੰ ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਵਿਅਕਤੀ ਮਿਲਿਆ ਹੈ, ਜਿਸ ਦੀ ਜੇਬ ਵਿੱਚ ਤੁਹਾਡਾ ਨੰਬਰ ਹੈ, ਤੁਸੀਂ ਦੋਰਾਹਾ ਦੇ ਰਾਜਵੰਤ ਹਸਪਤਾਲ ਵਿੱਚ ਆ ਜਾਓ। ਹਸਪਤਾਲ ਜਾ ਕੇ ਮੈਂ ਆਪਣੇ ਪਿਤਾ ਨੂੰ ਪਛਾਣ ਲਿਆ। ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।