Crime News: ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ 'ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਤੇ ਇੱਕ ਨਸ਼ਾ ਤਸਕਰ ਦਾ ਭਰਾ ਜ਼ਖ਼ਮੀ ਹੋ ਗਿਆ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦਾ ਨਾਂਅ ਸੰਦੀਪ ਹੈ। ਜ਼ਖ਼ਮੀ ਨਸ਼ਾ ਤਸਕਰ ਦੇ ਭਰਾ ਦਾ ਨਾਂਅ ਰੋਹਿਤ ਹੀਰਾ ਹੈ।


 ਸੀ.ਆਈ.ਏ.-1 ਦੀ ਟੀਮ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਮਨੀਸ਼ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਗਈ ਸੀ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਘਰ ਨੂੰ ਘੇਰ ਲਿਆ ਤਾਂ ਪਰਿਵਾਰ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਪੁਲਿਸ ਮੁਲਾਜ਼ਮ ਗੁਆਂਢੀਆਂ ਦੇ ਘਰੋਂ ਛਾਲ ਮਾਰ ਕੇ ਨਸ਼ਾ ਤਸਕਰ ਦੇ ਘਰ ਵੜ ਗਏ। ਨਸ਼ਾ ਤਸਕਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਟੀਮ 'ਤੇ ਹਮਲਾ ਕੀਤਾ। 


 ਇਸ ਤੋਂ ਬਾਅਦ ਜ਼ਖ਼ਮੀ ਨਸ਼ਾ ਤਸਕਰ ਦੇ ਭਰਾ ਅਤੇ ਜ਼ਖ਼ਮੀ ਪੁਲੀਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ। ਫਿਲਹਾਲ ਪੁਲਿਸ ਮੁਲਾਜ਼ਮ ਸੰਦੀਪ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹਨ। ਰੋਹਿਤ ਨੂੰ ਦੀਪ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਰੋਹਿਤ ਦੇ ਭਰਾ ਮਨੀਸ਼ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।


ਜਾਣਕਾਰੀ ਦਿੰਦਿਆਂ ਰੋਹਿਤ ਦੀ ਪਤਨੀ ਸੁਖਪ੍ਰੀਤ ਨੇ ਦੱਸਿਆ ਕਿ ਸਵੇਰੇ ਸਾਢੇ ਅੱਠ ਵਜੇ ਸਿਵਲ ਵਰਦੀ ਵਾਲੇ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਘਰ ਦੇ ਬਾਹਰ ਆਏ। ਉਨ੍ਹਾਂ ਦਰਵਾਜ਼ਾ ਖੜਕਾਇਆ। ਉਸ ਦੀ ਸੱਸ ਨੇ ਸੋਚਿਆ ਕਿ ਸ਼ਾਇਦ ਉਨ੍ਹਾਂ ਦੇ ਘਰ ਕੋਈ ਚੋਰ ਆ ਗਿਆ ਹੈ। ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਮਨੀਸ਼ ਨੂੰ ਗ੍ਰਿਫ਼ਤਾਰ ਕਰਨ ਆਏ ਹਨ।


 ਉਨ੍ਹਾਂ ਨੇ ਵਰਦੀ ਨਹੀਂ ਪਾਈ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਅਸਲ ਵਿੱਚ ਪੁਲਿਸ ਮੁਲਾਜ਼ਮ ਹਨ ਜਾਂ ਨਹੀਂ। ਜਦੋਂ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਕੁਝ ਪੁਲਸ ਮੁਲਾਜ਼ਮ ਗੁਆਂਢੀਆਂ ਦੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਦਾਖਲ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਉਸ ਦੀ ਸੱਸ ਨੂੰ ਧੱਕਾ ਦੇ ਕੇ ਜ਼ਬਰਦਸਤੀ ਦਰਵਾਜ਼ਾ ਖੋਲ੍ਹ ਦਿੱਤਾ।


 ਰੋਹਿਤ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਰਿਵਾਰ ਦੀ ਪੁਲਿਸ ਮੁਲਾਜ਼ਮਾਂ ਨਾਲ ਤਕਰਾਰ ਹੋਈ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਦੋ ਗੋਲੀਆਂ ਚਲਾਈਆਂ ਜੋ ਉਸਦੇ ਪਤੀ ਰੋਹਿਤ ਨੂੰ ਲੱਗੀਆਂ। ਫਿਲਹਾਲ ਪੁਲਿਸ ਨੇ ਸੱਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪਰਿਵਾਰ ਦੇ ਮੋਬਾਈਲ ਫੋਨ ਵੀ ਪੁਲਿਸ ਕੋਲ ਹਨ।


 ਰੋਹਿਤ ਦੀ ਪਤਨੀ ਸੁਖਪ੍ਰੀਤ ਨੇ ਦੱਸਿਆ ਕਿ ਉਸ ਦਾ ਪਤੀ ਰੋਹਿਤ ਇੱਕ ਫਾਰਮਾਸਿਊਟੀਕਲ ਕੰਪਨੀ ਵਿੱਚ ਕੰਮ ਕਰਦਾ ਹੈ। ਉਸ ਨੂੰ ਨਹੀਂ ਪਤਾ ਕਿ ਪੁਲਿਸ ਮੁਲਾਜ਼ਮ ਕਿਸ ਕੇਸ ਵਿੱਚ ਦਿਓਰ ਮਨੀਸ਼ ਨੂੰ ਗ੍ਰਿਫ਼ਤਾਰ ਕਰਨ ਆਏ ਸਨ। ਜਦੋਂ ਮਨੀਸ਼ ਨੂੰ ਪੁਲਿਸ ਮੁਲਾਜ਼ਮ ਡੰਡਿਆਂ ਨਾਲ ਕੁੱਟ ਰਹੀ ਸੀ ਤਾਂ ਉਸ ਦਾ ਪਤੀ ਰੋਹਿਤ ਉਸ ਨੂੰ ਛੁਡਾਉਣ ਗਿਆ। ਇਸ ਹਫੜਾ-ਦਫੜੀ ਵਿੱਚ ਰੋਹਿਤ ਦੇ ਪੱਟ ਵਿੱਚ ਦੋ ਗੋਲੀਆਂ ਲੱਗੀਆਂ