Ludhiana News: ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਜੀ ਹਾਂ ਲੁਧਿਆਣਾ 'ਚ ਦੁਗਰੀ ਪੁਲਿਸ ਨੇ ਰਾਤ 1.15 ਵਜੇ ਦੋ ਅਪਰਾਧੀਆਂ ਨੂੰ ਘੇਰ ਲਿਆ। ਦੋਨੋ ਅਪਰਾਧੀਆਂ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਜੋਂ ਪੁਲਿਸ ਪਾਰਟੀ ਨੇ ਵੀ ਅਪਰਾਧੀਆਂ ਉੱਤੇ ਗੋਲੀ ਚਲਾਈ, ਜਿਸ ਵਿੱਚ ਦੋਵੇਂ ਅਪਰਾਧੀ ਜ਼ਖ਼ਮੀ ਹੋ ਗਏ।
ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ
ਦੋਨੋ ਬਦਮਾਸ਼ਾਂ ਦੇ ਲੱਤ 'ਚ ਗੋਲੀ ਲੱਗੀ ਹੈ। ਗੈਂਗਸਟਰਾਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਪੁਲਿਸ ਪਾਰਟੀ ਨੇ ਦੋਹਾਂ ਦੇ ਕੋਲੋਂ ਮਿਲੇ ਹਥਿਆਰ ਜਬਤ ਕਰਕੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਿਸ ਟੀਮ ਨੂੰ ਵੇਖਦੇ ਹੀ ਬਦਮਾਸ਼ਾਂ ਨੇ ਗੋਲੀਬਾਰੀ ਕਰ ਦਿੱਤੀ
ਅਸਲ 'ਚ, ਦੇਰ ਰਾਤ CIA-1 ਦੀ ਪੁਲਿਸ ਪਾਰਟੀ ਨੇ ਦੁਗਰੀ ਇਲਾਕੇ 'ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਥੋਂ ਐਕਟਿਵਾ ਸਕੂਟਰੀ 'ਤੇ ਲੰਘ ਰਹੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਬਦਮਾਸ਼ਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋਵੇਂ ਬਦਮਾਸ਼ਾਂ 'ਤੇ ਗੋਲੀਬਾਰੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵੇਂ ਬਦਮਾਸ਼ਾਂ ਦੇ ਪੱਟ 'ਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵੇਂ ਜ਼ਖਮੀ ਬਦਮਾਸ਼ਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਤੇ ਉਨ੍ਹਾਂ ਦੇ ਕਬਜ਼ੇ ਤੋਂ ਇਕ ਮੋਜ਼ਰ, ਇਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ।
ਬਦਮਾਸ਼ਾਂ ਉਤੇ ਲੁੱਟ ਅਤੇ ਜਬਰ ਜਨਾਹ ਦੇ ਮਾਮਲੇ ਦਰਜ
ਦੋਵੇਂ ਬਦਮਾਸ਼ਾਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੂਮਾਰ ਮਿੱਠੂ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਅਤੇ ਲੁੱਟ ਦੇ ਨਾਲ-ਨਾਲ ਜਬਰ ਜਨਾਹ ਦਾ ਮਾਮਲਾ ਵੀ ਦਰਜ ਹੈ। ਕੁਝ ਦਿਨ ਪਹਿਲਾਂ ਦੋਵੇਂ ਮੁਲਜ਼ਮਾਂ ਨੇ ਦੁਗਰੀ ਇਲਾਕੇ ਵਿੱਚ ਇਕ ਸਪਾ ਸੈਂਟਰ ਦੀ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਲੁੱਟ ਲਈ ਸੀ।